HindutvaSikh NewsWake Up

ਅਖੇ ਅਸੀਂ 6 ਜੂਨ ਨੂੰ ਸੰਤ ਭਿੰਡਰਾਂਵਾਲਿਆਂ ਦੇ ਪੁਤਲੇ ਸਾੜ੍ਹਣੇ .. ਕੀ ਕਹੋਗੇ ਇਸ ਨੂੰ ..

6 ਜੂਨ 2018 ਨੂੰ ਐਂਟੀ ਟੈਰੋਰਿਸਟ ਫ਼ਰੰਟ ਇੰਡੀਆ ਅਤੇ ਸ਼੍ਰੀ ਹਿੰਦੂ ਤਖਤ ਨੇ ਪੰਜਾਬ ਅਤੇ ਹਰਿਆਣਾ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੇ ਪੁਤਲੇ ਸਾੜ੍ਹਣ ਦਾ ਅੈਲਾਨ ਕੀਤਾ ਹੈ

ਇਹ ਐਲਾਨ ਫ਼ਰੰਟ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਨਦਿਲਯਾ ਨੇ ਕੀਤਾ ਜਿਸਦਾ ਮੋਬਾਇਲ ਨੰਬਰ ਵਿਰੇਸ਼ ਸ਼ਨਦਿਲਯਾ – 8221953333 .. ਹੁਣ ਦੇਖਦੇ ਹਾਂ ਸਰਕਾਰ ਇਸ ਨੂੰ ਕੀ ਕਹਿੰਦੀ ਹੈ .. ਇਹ ਪੁਤਲੇ ਸਾੜ੍ਹਣ ਵਾਲੀ ਗੱਲ ਕੋੲੀ ਨਵੀਂ ਨਹੀਂ ਹਰ ਸਾਲ ਜੂਨ ਮਹੀਨੇ ਵਿੱਚ ਇਹ ਲੋਕ ਇੰਝ ਹੀ ਕਰਦੇ ਹਨ ..ਸੰਤ ਜਰਨੈਲ ਸਿੰਘ ਜੀ ਦਾ ਨਾਮ ਸਾਰੀ ਕੌਮ ਵਿੱਚ ਉੱਘਾ ਹੈ ਪਰ ਅਫਸੋਸ ਕਿ ਉਨ੍ਹਾਂ ਦੀ ਚਲਾਈ ਹੋਈ ਲਹਿਰ ਅਤੇ ਉੱਚੇ ਸੁੱਚੇ ਜੀਵਨ ਬਾਰੇ ਕੋਈ ਘੱਟ ਹੀ ਜਾਣਦਾ ਹੈ ।

ਜਦੋਂ ਹਿੰਦੂ ਸਰਕਾਰ ਨੇ ਅੱਤ ਦੀ ਚੁੱਕ ਕੇ ਸਿੱਖੀ ਨੂੰ ਖਤਮ ਕਰਨ ਦੀ ਠਾਣ ਲਈ ਅਤੇ ਸਿੱਖਾਂ ਨੂੰ ਕਿਤੋਂ ਵੀ ਇਨਸਾਫ ਨਾ ਮਿਲਿਆ ਤਾਂ ਉਸ ਵਕਤ ਸੰਤ ਜਰਨੈਲ ਸਿੰਘ ਜੀ ਨੇ ਹੀ ਸਿੱਖਾਂ ਦੀ ਬਾਂਹ ਫੜੀ ਅਤੇ ਸਿੱਖਾਂ ਨੂੰ ਮਾਨਸਿਕ ਅਤੇ ਆਤਮਕ ਪੱਖੋਂ ਬਲਵਾਨ ਕਰਕੇ ਜ਼ੁਲਮ ਵਿਰੁੱਧ ਅਵਾਜ ਚੁੱਕਣ ਲਈ ਪ੍ਰੇਰਿਆ । ਸੰਤ ਜਰਨੈਲ ਸਿੰਘ ਜੀ ਦੀ ਨਿਡਰਤਾ, ਬਹਾਦਰੀ ਅਤੇ ਸੱਚੀ ਰਹਿਣੀ ਬਹਿਣੀ ਸਦਕਾ ਹਰ ਕੋਈ ਉਨ੍ਹਾਂ ਵੱਲ ਖਿੱਚਿਆ ਜਾਂਦਾ ਸੀ ।

ਉਨ੍ਹਾਂ ਦੇ ਪ੍ਰਚਾਰ ਸਦਕਾ ਸਿੱਖਾਂ ਵਿੱਚ ਅਜਾਦੀ ਦੀ ਲਹਿਰ ਦੌੜ ਪਈ । ਉਨ੍ਹਾਂ ਦੀ ਚਲਾਈ ਹੋਈ ਲਹਿਰ ਸਦਕਾ ਹਜਾਰਾਂ ਨੇ ਅੰਮ੍ਰਿਤ ਛਕਿਆ, ਨੌਜਵਾਨਾਂ ਦੇ ਸਿਰਾਂ ਤੇ ਦਸਤਾਰਾਂ ਸਜ ਗਈਆਂ, ਕੁੜੀਆਂ ਦੇ ਸਿਰਾਂ ਤੇ ਦੁੱਪਟੇ ਆ ਗਏ ਅਤੇ ਸਿੱਖ ਜਵਾਨੀ ਸ਼ਰਾਬ ਅਤੇ ਹੋਰ ਨਸ਼ੇ ਛੱਡ ਕੇ ਧਰਮ ਦੇ ਰਾਹ ਤੇ ਤੁਰ ਪਈ । ਸੰਤ ਜੀ ਨੇ ਸਿੱਖਾਂ ਨੂੰ ਪੂਰਨ ਤੌਰ ਤੇ ਸੰਤ ਸਿਪਾਹੀ ਬਣਨ ਲਈ ਪ੍ਰੇਰਿਆ ਅਤੇ ਹਮੇਸ਼ਾਂ ਜ਼ੁਲਮ ਦਾ ਟਾਕਰਾ ਕਰਨ ਲਈ ਤਿਆਰ ਬਰ ਤਿਆਰ ਰਹਿਣ ਲਈ ਵੰਗਾਰਿਆ ।

Fb account – shandilyaviresh

Tags
Show More

Leave a Comment

This site uses Akismet to reduce spam. Learn how your comment data is processed.

Close
Close