ਭਾਰਤ ਸਰਕਾਰ ਨੇ ਹਮੇਸ਼ਾਂ ਸਿੱਖਾਂ ਨੂੰ ਚੁਣੌਤੀ ਦੇਣ ਵਾਲਿਆਂ ਦਾ ਸਾਥ ਦਿੱਤਾ: ਦਲ ਖਾਲਸਾ

ਭਾਰਤ ਸਰਕਾਰ ਨੇ ਹਮੇਸ਼ਾਂ ਸਿੱਖਾਂ ਨੂੰ ਚੁਣੌਤੀ ਦੇਣ ਵਾਲਿਆਂ ਦਾ ਸਾਥ ਦਿੱਤਾ: ਦਲ ਖਾਲਸਾ
By ਸਿੱਖ ਸਿਆਸਤ ਬਿਊਰੋ
ਸਿੱਖ ਜੱਥੇਬੰਦੀ ਦਲ ਖਾਲਸਾ ਨੇ ਅੱਜ ਸਿੱਖ ਕੌਮ ਦੇ ਸਖਤ ਇਤਰਾਜ਼ ਦੇ ਬਾਵਜੂਦ ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ‘ਤੇ ਪਾਬੰਦੀ ਨਾ ਲਾਉਣ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਨੇ ਇੱਕ ਵਾਰ ਫਿਰ ਸਿੱਖ ਭਾਵਨਾਵਾਂ ਦੀ ਬੇਕਦਰੀ ਕਰਦਿਆਂ ਸਿੱਖਾਂ ਦੇ ਰੋਹ ਨੂੰ ਹੋਰ ਵਧਾਇਆ ਹੈ।

ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਉਹ ਪਿੱਛਲੇ ਤਿੰਨ ਹਫਤਿਆਂ ਤੋਂ ਭਾਰਤ ਦੇ ਰਾਸ਼ਟਰਪਤੀ, ਗ੍ਰਹਿ ਮੰਤਰੀ, ਸੂਚਾਨਾ ਅਤੇ ਪ੍ਰਸਾਰਣ ਮੰਤਰੀ ਨੂੰ ਚਿੱਠੀਆਂ, ਯਾਦਗਾਰੀ ਪੱਤਰਾਂ, ਰੋਸ ਮੁਜ਼ਹਾਰਿਆਂ ਰਾਹੀਂ ਅਪੀਲਾਂ ਕਰਦੇ ਆ ਰਹੇ ਹਨ ਕਿ ਸਿੱਖ ਸਿਧਾਂਤਾਂ ਨਾਲ ਖਿਲਵਾੜ ਕਰਦੀ ਫਿਲਮ ਨਾਨਕ ਸ਼ਾਹ ਫਕੀਰ ‘ਤੇ ਪਾਬੰਦੀ ਲਾਈ ਜਾਵੇ, ਪਰ ਸਿੱਖਾਂ ਦੀਆਂ ਭਾਵਨਾਵਾਂ ਵੱਲ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ।

ਇਸ ਰਾਹੀਂ ਸਿੱਖਾਂ ਨੂੰ ਇਹ ਫਿਰ ਚੇਤੇ ਕਰਵਾਇਆ ਗਿਆ ਹੈ ਕਿ ਜਦ ਕਦੇ ਵੀ ਕੋਈ ਸਿੱਖ ਸਿਧਾਂਤਾਂ ਨੂੰ ਚੁਣੌਤੀ ਦਿੰਦਾ ਹੈ ਤਾਂ ਭਾਰਤ ਸਰਕਾਰ ਨੇ ਹਮੇਸ਼ਾਂ ਚੁਣੌਤੀ ਦੇਣ ਵਾਲਿਆਂ ਦਾ ਸਾਥ ਦਿੱਤਾ ਹੈ।