Sikh NewsSikh PrisonersSikh Protests

Balwant Singh Rajoana is Still on Hunger strike in Patiala Jail | Weight Reduced to 4 kg

ਭੁੱਖ ਹੜਤਾਲ ‘ਤੇ ਬੈਠੇ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਵਜ਼ਨ 4 ਕਿਲੋਂ ਘਟਿਆ
ਪਟਿਆਲਾ: ਪਟਿਆਲਾ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਦੇ ਚੌਥੇ ਦਿਨ ਤਕ ਉਨ੍ਹਾਂ ਦਾ ਵਜ਼ਨ 4 ਕਿਲੋਂ ਤਕ ਘਟ ਗਿਆ ਹੈ। ਇਸ ਸਬੰਧੀ ਬਾਬੂਸ਼ਾਹੀ ਡਾਟ ਕਾਮ ਨੂੰ ਜਾਣਕਾਰੀ ਦਿੰਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੇ ਦੱਸਿਆ ਕਿ ਗੁਰਦੇ ਵਿਚ ਸਮੱਸਿਆ ਕਾਰਨ ਭੁੱਖ ਹੜਤਾਲ ਨਾਲ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਿਹਤ ਬਹੁਤ ਛੇਤੀ ਖਰਾਬ ਹੋ ਰਹੀ ਹੈ।

ਗੋਰਤਲਬ ਹੈ ਕਿ ਬੇਅੰਤ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਯਾਫਤਾ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਆਪਣੀ ਫਾਂਸੀ ਦੀ ਸਜ਼ਾ ਵਿਰੁਧ ਸ਼੍ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਵੱਲੋਂ ਭਾਰਤੀ ਰਾਸ਼ਟਰਪਤੀ ਕੋਲ ਪਾਈ ਅਰਜੀ ‘ਤੇ ਭਾਰਤ ਸਰਕਾਰ ਵੱਲੋਂ ਫੈਸਲਾ ਲੈਣ ਵਿੱਚ ਕੀਤੀ ਜਾ ਰਹੀ ਦੇਰੀ ਦੇ ਮੱਦੇਨਜ਼ਰ 16 ਜੁਲਾਈ ਤੋਂ ਪਟਿਆਲਾ ਜੇਲ੍ਹ ਵਿੱਚ ਭੁੱਖ ਹੜਤਾਲ ਰੱਖੀ ਗਈ ਹੈ।
ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਭੁੱਖ ਹੜਤਾਲ ਰੱਖਣ ਤੋਂ ਬਾਅਦ ਕੁਝ ਹਰਕਤ ਵਿਚ ਆਉਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਭਾਰਤੀ ਸੰਸਦ ਮੈਂਬਰਾਂ ਸਮੇਤ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਨਾਲ ਮੁਲਾਕਾਤ ਕਰਕੇ ਭਾਰਤੀ ਰਾਸ਼ਟਰਪਤੀ ਕੋਲ ਫਾਂਸੀ ਦੀ ਸਜ਼ਾ ਸਬੰਧੀ ਪਾਈ ਗਈ ਮੁੜਵਿਚਾਰ ਦੀ ਅਰਜੀ ‘ਤੇ ਛੇਤੀ ਫੈਸਲਾ ਲੈਣ ਲਈ ਕਿਹਾ ਹੈ।

Balwant Singh Rajoana is on Hunger strike in Patiala Jail.
Balwant Singh was a member of the Babbar Khalsa and a party to the assassination of Punjab Chief Minister Beant Sing.
Balwant Singh was to act as 2nd Human bomb in case Bhai Dilawar Singh failed.
Balwant Singh explained his actions. He described the deep wounds on the Sikh psyche caused by the despoiling of the Golden Temple and later Beant Singh had licensed fake encounter killings, abductions, and secret cremations which remained unpunished to date.
Balwant Singh said he did not regret his actions. Balwant Singh has written his will and donated his organs for the use of others.
Bhai Balwant Singh was to be hanged on March 31, 2012 but government fearing uprising from Sikhs stayed hanging on March 28, 2012.

Tags
Show More

Leave a Comment

This site uses Akismet to reduce spam. Learn how your comment data is processed.

Close
Close