Gangster Dilpreet Singh Alias Baba Caught After Police Encounter; Admitted to PGI

ਗੈਂਗਸਟਰ ਦਿਲਪ੍ਰੀਤ ਸਿੰਘ ਦੀ ਗ੍ਰਿਫਤਾਰੀ ਨੂੰ ਪੁਲਿਸ ਨੇ ਦੱਸਿਆ ਮੁਕਾਬਲਾ; ਪਰਿਵਾਰ ਨੇ ਪੁਲਿਸ ਦੇ ਦਾਅਵੇ ‘ਤੇ ਕੀਤੇ ਸਵਾਲ

Chandigarh: Dilpreet Singh alias Baba was reportedly arrested by police after encounter. Dilprit Singh @ Baba was reportedly injured and was admitted to PGIMER, Chandigarh.

Dilpreet Singh alias Baba [File Photo]

As per information collected from PGI, Dilpreet received gunshot in his leg and is being treated by the doctors.

ਚੰਡੀਗੜ੍ਹ: ਬੀਤੇ ਕਲ੍ਹ ਚੰਡੀਗੜ੍ਹ ਦੇ ਸੈਕਟਰ 43 ਸਥਿਤ ਅੰਤਰਰਾਜੀ ਬੱਸ ਅੱਡੇ ਨਜ਼ਦੀਕ ਪੁਲਿਸ ਵਲੋਂ ਇਕ ਕਾਰਵਾਈ ਵਿਚ ਦਿਲਪ੍ਰੀਤ ਸਿੰਘ ਉਰਫ ਬਾਬਾ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਕਾਰਵਾਈ ਤੋਂ ਬਾਅਦ ਪੱਤਰਕਾਰ ਮਿਲਣੀ ਦੌਰਾਨ ਪੰਜਾਬ ਪੁਲਿਸ ਅਫਸਰਾਂ ਨੇ ਦਾਅਵਾ ਕੀਤਾ ਕਿ ਦਿਲਪ੍ਰੀਤ ਨੂੰ ਇਕ ਮੁਕਾਬਲੇ ਵਿਚ ਗ੍ਰਿਫਤਾਰ ਕੀਤਾ ਗਿਆ ਜਿਸ ਦੌਰਾਨ ਦਿਲਪ੍ਰੀਤ ਵਲੋਂ ਭੱਜਣ ਦੀ ਕੋਸ਼ਿਸ਼ ਦੌਰਾਨ ਚਲਾਈ ਗੋਲੀ ਦੇ ਜਵਾਬ ਵਿਚ ਪੁਲਿਸ ਵਲੋਂ ਚਲਾਈ ਗੋਲੀ ਉਸਦੇ ਪੱਟ ਵਿਚ ਲੱਗੀ। ਪਰ ਦਿਲਪ੍ਰੀਤ ਦੇ ਪਰਿਵਾਰ ਨੇ ਪੁਲਿਸ ਦੇ ਇਸ ਦਾਅਵੇ ਨੂੰ ਰੱਦ ਕਰਦਿਆਂ ਕਿਹਾ ਕਿ ਦਿਲਪ੍ਰੀਤ ਆਤਮ-ਸਮਰਪਣ ਕਰਨਾ ਚਾਹੁੰਦਾ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਮੀਡੀਆ ਜ਼ਰੀਏ ਦਿਲਪ੍ਰੀਤ ਨੂੰ ਆਤਮ-ਸਮਰਪਣ ਕਰਨ ਦੀ ਵਾਰ-ਵਾਰ ਕੀਤੀ ਗਈ ਅਪੀਲ ਦਾ ਉਸ ਉੱਤੇ ਕਾਫ਼ੀ ਅਸਰ ਹੋਇਆ ਸੀ।

ਦਿਲਪ੍ਰੀਤ ਸਿੰਘ ਦੀ ਮਾਂ ਅਤੇ ਭੈਣ

ਦਿਲਪ੍ਰੀਤ ਦੀ ਮਾਂ ਅਤੇ ਭੈਣ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਉਸ ਉੱਤੇ ਦਰਜ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਦਿਲਪ੍ਰੀਤ ਦੇ ਅਪਰਾਧ ਦੀ ਦੁਨੀਆ ’ਚ ਦਾਖ਼ਲ ਹੋਣ ਪਿੱਛੇ ਪਿੰਡ ਦੇ ਹੀ ਕੁਝ ਵਿਅਕਤੀਆਂ ਦੀ ਭੂਮਿਕਾ ਰਹੀ ਹੈ। ਉਨ੍ਹਾਂ ਨਾਲ ਹੀ ਮੰਗ ਕੀਤੀ ਕਿ ਪਰਿਵਾਰ ਨੂੰ ਦਿਲਪ੍ਰੀਤ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ।

ਪੰਜਾਬ ਸਰਕਾਰ ਦੇ ਲੋਕ ਸੰਪਰਕ ਵਿਭਾਗ ਵਲੋਂ ਇਸ ਘਟਨਾ ਸਬੰਧੀ ਜਾਰੀ ਬਿਆਨ ਕਿਹਾ ਗਿਆ ਹੈ ਕਿ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਵਾਸੀ ਪਿੰਡ ਢਾਹਾਂ ਜਿਲਾ ਰੂਪਨਗਰ ਨੂੰ ਅੱਜ ਪੰਜਾਬ ਪੁਲਿਸ ਦੀ ਕ੍ਰਾਈਮ ਬ੍ਰਾਂਚ ਅਤੇ ਜਲੰਧਰ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਦੇ 43 ਸੈਕਟਰ ਬੱਸ ਅੱਡੇ ਨੇੜਿਓਂ ਇੱਕ ਮੁਕਾਬਲੇ ਦੌਰਾਨ ਗ੍ਰਿਫਤਾਰ ਕਰ ਲਿਆ ਜਿਸ ਦੌਰਾਨ ਉਹ ਜ਼ਖਮੀ ਵੀ ਹੋ ਗਿਆ ਅਤੇ ਹੁਣ ਉਸ ਨੂੰ ਜਖ਼ਮੀ ਹਾਲਤ ਵਿਚ ਪੀ.ਜੀ.ਆਈ ਚੰਡੀਗੜ ਵਿਖੇ ਦਾਖਲ ਕਰਵਾਇਆ ਗਿਆ ਹੈ।

ਚੰਡੀਗੜ੍ਹ ਵਿੱਚ ਪੱਤਰਕਾਰ ਮਿਲਣੀ ਨੂੰ ਸੰਬੋਧਨ ਕਰਦਿਆਂ ਜਲੰਧਰ ਦਿਹਾਤੀ ਦੇ ਐਸਐਸਪੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਵਰਿੰਦਰ ਪਾਲ ਸਿੰਘ ਏ.ਆਈ.ਜੀ ਐਸ.ਐਸ.ਓ.ਸੀ ਮੋਹਾਲੀ ਨੇ ਦਾਅਵਾ ਕੀਤਾ ਕਿ ਜਲੰਧਰ ਪੁਲਿਸ ਨੂੰ ਮਿਲੀ ਇਤਲਾਹ ਤੋਂ ਪੰਜਾਬ ਵਿੱਚ ਕਤਲ ਵਰਗੇ ਸੰਗੀਨ ਕਰੀਬ 25 ਜੁਰਮਾਂ ਵਿਚ ਲੋੜੀਦੇ ਇਸ ਗੈਂਗਸਟਰ ਦੇ ਚੰਡੀਗੜ੍ਹ ਅਤੇ ਹਰਿਆਣਾ ਦੇ ਨੇੜਲੇ ਇਲਾਕਿਆ ਵਿਚ ਹੋਣ ਦੀ ਪੁਸ਼ਟੀ ਹੋਈ ਸੀ।

ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਪੁਲਿਸ ਅਫਸਰ

Leave a Comment