Nanak Shah FakirSikh NewsSikh ProtestsUncategorized

Hoshiarpur | Protest March Against the Movie ‘Nanak Shah Fakir’ by Sikh Organizations

ਸਿੱਖ ਜਥੇਬੰਦੀਆਂ ਵਲੋਂ ‘ਫਿਲਮ ਨਾਨਕ ਸ਼ਾਹ ਫਕੀਰ’ ਦੇ ਖਿਲਾਫ਼ ਸ਼ਹਿਰ ‘ਚ ਰੋਸ ਮਾਰਚ
ਫਿਲਮ ‘ਤੇ ਰੋਕ ਲਈ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਫਿਲਮ ‘ਤੇ ਰੋਕ ਲਈ ਡੀ.ਸੀ. ਨੂੰ ਦਿੱਤਾ ਮੰਗ ਪੱਤਰ
ਹੁਸ਼ਿਆਰਪੁਰ, ਸਮੂਹ ਸਿੱਖ ਜਥੇਬੰਦੀਆਂ ਵਲੋਂ ਸਿੱਖੀ ਸਿਧਾਂਤਾਂ ਨੂੰ ਢਾਹ ਲਗਾਉਣ ਵਲੋਂ ‘ਫਿਲਮ ਨਾਨਕ ਸ਼ਾਹ ਫਕੀਰ’ ਦੇ ਵਿਰੋਧ ‘ਚ ਸ਼ਹਿਰ ‘ਚ ਰੋਸ ਮਾਰਚ ਕੱਢਿਆ ਗਿਆ ਉਪਰੰਤ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ ਫਿਲਮ ‘ਤੇ ਰੋਕ ਲਗਾਉਣ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ।
ਇਸ ਮੌਕੇ ਬੋਲਦਿਆਂ ਰਣਜੀਤ ਸਿੰਘ ਦਮਦਮੀ ਟਕਸਾਲ, ਗੁਰਪ੍ਰੀਤ ਸਿੰਘ ਦਲ ਖਾਲਸਾ, ਗੁਰਦੀਪ ਸਿੰਘ ਖੁਣਖੁਣ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਗੁਰਨਾਮ ਸਿੰਘ ਸਿੰਗੜੀਵਾਲਾ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਭਾਈ ਰਛਪਾਲ ਸਿੰਘ ਸ਼ੁਭ ਕਰਮਨ ਸੁਸਾਇਟੀ, ਹਰਵਿੰਦਰ ਸਿੰਘ ਹਰਮੋਏ ਦਲ ਖਾਲਸਾ, ਕਰਨੈਲ ਸਿੰਘ ਲਵਲੀ ਫਤਹਿ ਯੂਥ ਕਲੱਬ ਆਦਿ ਨੇ ਦੱਸਿਆ ਕਿ ਇਸ ਫਿਲਮ ਨੂੰ ਲੈ ਕੇ ਸਿੱਖਾਂ ‘ਚ ਭਾਰੀ ਰੋਸ ਹੈ।
ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਫਿਲਮ ‘ਤੇ ਸਹਿਮਤੀ ਨਹੀਂ ਪ੍ਰਗਟਾਈ ਹੈ ਪਰ ਇਸ ਦੇ ਬਾਵਜੂਦ ਵੀ ਭਾਰਤੀ ਸੈਂਸਰ ਬੋਰਡ ਨੇ ਇਸ ਫਿਲਮ ਨੂੰ ਰਿਲੀਜ਼ ਕਰਨ ਸਬੰਧੀ ਇਜਾਜ਼ਤ ਦੇ ਦਿੱਤੀ ਹੈ। ਉਹਨਾਂਂ ਕਿਹਾ ਕਿ ਇਸ ਫਿਲਮ ‘ਚ ਸਿੱਖੀ ਸਿਧਾਂਤਾ ਦੇ ਉਲਟ ਅਦਾਕਾਰਾਂ ਵਲੋਂ ਗੁਰੂ ਸਾਹਿਬਾਨ ਦੇ ਪਰਿਵਾਰਕ ਮੈਂਬਰਾਂ ਦਾ ਰੋਲ ਨਿਭਾਇਆ ਗਿਆ ਹੈ ਅਤੇ ਇਸ ਫਿਲਮ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਐਨੀਮੇਸ਼ਨ ਤਕਨੀਕ ਨਾਲ ਦਿਖਾਇਆ ਗਿਆ ਹੈ ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਦੇ ਹੋਏ ਇਸ ਫਿਲਮ ਨੂੰ ਸਿਨੇਮਾ ਘਰਾਂ ‘ਚ ਨਾ ਲੱਗਣ ਦਿੱਤਾ ਜਾਵੇ।
ਇਸ ਮੌਕੇ ਨੌਬਲਜੀਤ ਸਿੰਘ ਦਲ ਖਾਲਸਾ, ਭੁਪਿੰਦਰ ਸਿੰਘ ਸੱਜਣ, ਮਨਪ੍ਰੀਤ ਸਿੰਘ, ਧਰਮਪ੍ਰੀਤ ਸਿੰਘ, ਬਲਵਿੰਦਰ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਰਘੁਵੀਰ ਸਿੰਘ ਸਰਪੰਚ ਖੇੜਾ, ਲਖਵੀਰ ਸਿੰਘ ਸਰਪੰਚ ਪੱਟੀ, ਗੁਰਨਾਮ ਸਿੰਘ ਮੂਨਕ, ਸਤਵੀਰ ਸਿੰਘ ਸਾਂਧਰਾ, ਸਤਵੀਰ ਸਿੰਘ ਜਮਸ਼ੇਰ, ਵਰਿੰਦਰ ਸਿੰਘ, ਸ਼ਰਨਜੀਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਅਮਨਦੀਪ ਸਿੰਘ, ਵਰਿੰਦਰ ਸਿੰਘ, ਦਲਵਿੰਦਰ ਸਿੰਘ, ਬਲਦੇਵ ਸਿੰਘ, ਹਰਪ੍ਰੀਤ ਸਿੰਘ, ਤਰਲੋਚਨ ਸਿੰਘ, ਰਾਜਵਿੰਦਰ ਸਿੰਘ, ਦਲਵੀਰ ਸਿੰਘ, ਧਰਮਵੀਰ ਸਿੰਘ, ਕਮਲਪ੍ਰੀਤ ਸਿੰਘ, ਰਵਿੰਦਰ ਸਿੰਘ, ਜਸਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਬਰਜਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ‘ਚ ਸਿੱਖ ਜਥੇਬੰਦੀਆਂ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।

Tags
Show More

Leave a Comment

Close
Close