Massage From Jathedar Jagtar Singh Hawara Against drugs #MaroJaVirodhKro

ਨਸ਼ਿਆਂ ਖਿਲਾਫ ਭਾੲੀ ਹਵਾਰਾ ਦਾ ਵੱਡਾ ਐਲਾਨ

ਸਰਬੱਤ ਖ਼ਾਲਸਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਥਾਪੇ ਜਥੇਦਾਰ ਸਿੰਘ ਸਾਹਿਬ ਜਗਤਾਰ ਸਿੰਘ ਹਵਾਰਾ ਦੇ ਬੁਲਾਰਾ ਸ. ਅਮਰ ਸਿੰਘ ਚਾਹਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਹਵਾਰਾ ਜੀ ਨੇ ਤਿਹਾੜ ਜ਼ੇਲ੍ਹ ‘ਚੋਂ ਕੌਮ ਦੇ ਨਾਂਅ ਇਕ ਸੰਦੇਸ਼ ਭੇਜਿਆ ਹੈ।

ਪੰਜਾਬ ਦੀ ਜਵਾਨੀ ਇਸ ਵੇਲੇ ਨਸ਼ਿਆਂ ਵਿੱਚ ਬੁਰੀ ਤਰ੍ਹਾਂ ਫਸ ਚੁੱਕੀ ਹੈ।ਨੌਜਵਾਨ ਵਰਗ ਦਾ ਨਸ਼ਿਆਂ ਵਿੱਚ ਜਕੜੇ ਹੋਣਾ ਬਹੁਤ ਚਿੰਤਾ ਦੀ ਗੱਲ ਹੈ। ਪੰਜਾਬ ਦੇਸ਼ ਦਾ ਅਹਿਮ ਸੂਬਾ ਹੈ। ਬਹੁਤ ਹੀ ਅਫਸੋਸ ਦੀ ਗੱਲ ਹੈ ਕਿ ਪੰਜਾਬ ਸੂਬੇ ਅੰਦਰ ਕੁੱਲ ਨੌਜਵਾਨ ਵਰਗ ਦਾ 67 ਫੀਸਦੀ ਅੱਜ ਨਸ਼ਿਆਂ ਦਾ ਆਦੀ ਹੈ। ਨਵੀਂ ਪੀੜ੍ਹੀ ਨਸ਼ਿਆਂ ਵਿੱਚ ਗਲਤਾਨ ਹੋ ਕੇ ਜਾਂ ਤਾਂ ਮੰਜਿਆਂ ਦਾ ਸਹਾਰਾ ਲੈ ਰਹੀ ਹੈ ਜਾਂ ਫਿਰ ਸੜਕਾਂ ਦੇ ਖਤਾਨਾਂ, ਬੇਆਬਾਦ ਘਰਾਂ, ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ‘ਤੇ ਡਿੱਗ ਪਈ ਨਜ਼ਰ ਆਉਂਦੀ ਹੈ।

ਨਸ਼ੇ ਦੀ ਮਾਤਰਾ ਉੱਚੀ ਕਰਨ ਲਈ ਉਹ ਆਪਣੀ ਇੱਜ਼ਤ ਦਾ ਪੱਧਰ ਨੀਵਾਂ ਕਰ ਲੈਂਦੇ ਹਨ। ਨਸ਼ਿਆਂ ਕਾਰਨ ਘਰ ਦਾ ਉਜੜਨਾ ਲਗਾਤਾਰ ਜਾਰੀ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਹਾਸਿਆਂ ਤੇ ਖੇੜਿਆਂ ਦੀ ਥਾਂ ਸਿਸਕੀਆਂ ਚਿੰਤਾਵਾਂ ਅਤੇ ਮਾਰੂ ਸੋਚਾਂ ਭਾਰੂ ਹੋ ਰਹੀਆਂ ਹਨ। ਨਸ਼ਾ ਅਮੀਰ ਘਰਾਂ ਦੇ ਕਾਕਿਆਂ ਲਈ ਸ਼ੋਕ ਅਤੇ ਗਰੀਬਾਂ ਲਈ ਕੰਗਾਲੀ ਦਾ ਕਾਰਨ ਬਣ ਰਿਹਾ ਹੈ।ਅੱਜ-ਕੱਲ੍ਹ ਸ਼ਰਾਬ ਭੰਗ ਆਦਿ ਤੋਂ ਇਲਾਵਾ ਸੁਲਫਾ, ਕੈਪਸੂਲ, ਟੀਕੇ, ਗੋਲੀਆਂ, ਕੌਕੀਨ, ਸਮੈਕ, ਚਰਸ, ਇਸ ਤੋਂ ਇਲਾਵਾ ਮਰੀਆਂ ਹੋਈਆਂ ਛਿਪਕਲੀਆਂ, ਆਇਓਡੈਕਸ, ਬੂਟ ਪਾਲਿਸ਼, ਚੂਨੇ ਦੀ ਗੈਸ ਵੀ ਨਸ਼ਿਆਂ ਵਿੱਚ ਸ਼ਾਮਲ ਹੋ ਗਈ ਹੈ। ਉੱਚੇ ਸਮਾਜ ਤੇ ਪੱਛਮੀ ਸੱਭਿਅਤਾ ਦਾ ਵਿਖਾਵਾ ਕਰਨ ਲਈ ਔਰਤਾਂ ਵੀ ਨਸ਼ਿਆਂ ਵੱਲ ਪ੍ਰੇਰਿਤ ਹੁੰਦੀਆਂ ਜਾ ਰਹੀਆਂ ਹਨ।

ਇਹ ਨਸ਼ੇ ਹੁਣ ਸਕੂਲਾਂ, ਕਾਲਜਾਂ, ਪਿੰਡ ਤੇ ਸ਼ਹਿਰਾਂ ਵਿੱਚ ਘਰ-ਘਰ ਪੁੱਜਦੇ ਜਾ ਰਹੇ ਹਨ, ਜਿੱਥੇ ਇਨ੍ਹਾਂ ਨਾਲ ਪ੍ਰਤਿਭਾ ਊਰਜਾ, ਨੈਤਿਕ ਪਤਨ ਅਤੇ ਸੋਚਣ ਸ਼ਕਤੀ ਖੁੰਢੀ ਹੁੰਦੀ ਹੈ।ਤਾਜਾ ਅੰਕੜਿਆਂ ਮੁਤਾਬਕ 10 ਤੋਂ 18 ਸਾਲ ਵਰਗ ਉਮਰ ਦੇ ਬੱਚਿਆਂ ਵਿੱਚੋਂ 23 ਫੀਸਦੀ ਬੱਚੇ ਨਸ਼ਿਆਂ ਦੇ ਆਦੀ ਹੋ ਚੁੱਕੇ ਹਨ, ਇੱਥੇ ਹੀ ਬੱਸ ਨਹੀਂ, ਇਹ ਗਿਣਤੀ ਦਾ ਅੰਕੜਾ ਆਉਣ ਵਾਲੇ ਪੰਜ ਸਾਲਾਂ ਵਿੱਚ 40 ਫੀਸਦੀ ਨੂੰ ਪਾਰ ਕਰ ਜਾਵੇਗਾ। ਇੱਕ ਸਰਵੇਖਣ ਅਨੁਸਾਰ 1995 ਵਿੱਚ ਸਮੈਕ ਦੀ ਵਰਤੋਂ ਕਰਨ ਵਾਲੇ 3 ਫੀਸਦੀ ਨਸ਼ੱਈ ਸਨ। 1998 ਵਿੱਚ 16 ਫੀਸਦੀ ਅਤੇ ਇਸ ਵੇਲੇ 65 ਫੀਸਦੀ, ਸਮੈਕ, ਵਰਤਣ ਵਾਲਿਆਂ ਵਿੱਚ ਜ਼ਿਆਦਾਤਰ 18 ਤੋਂ 30 ਸਾਲ ਉਮਰ ਵਾਲੇ ਹਨ।
ਸਮੈਕ ਜਿਹਾ ਮਹਿੰਗਾ ਨਸ਼ਾ 500-600 ਰੁਪਏ ਦਾ ਇੱਕ ਗ੍ਰਾਮ ਮਿਲਦਾ ਹੈ। ਨਸ਼ਈ ਇਹ 2-3 ਗ੍ਰਾਮ ਰੋਜ਼ਾਨਾ ਵਰਤਦੇ ਹਨ। ਹਰ ਰੋਜ਼ ਦਾ 1500-2000 ਰੁਪਏ ਦਾ ਖਰਚ ਨਸ਼ਈ ਕਿੱਥੋਂ ਕਰਦੇ ਹਨ? ਜਿਹੜੀਆਂ ਅਸੀਂ ਰੋਜ਼ਾਨਾ ਮਾਰਧਾੜ ਚੋਰੀਆਂ, ਬੈਂਕ ਲੁੱਟਣ ਜਿਹੀਆਂ ਘਟਨਾਵਾਂ ਹਰ ਰੋਜ਼ ਅਖਬਾਰਾਂ ਵਿੱਚ ਪੜ੍ਹਦੇ ਹਾਂ। ਉਹ ਜ਼ਿਆਦਾਤਰ ਇਨ੍ਹਾਂ ਨਸ਼ਈਆਂ ਵੱਲੋਂ ਨਸ਼ੇ ਦੀ ਪੂਰਤੀ ਲਈ ਕੀਤੇ ਜਾਂਦੇ ਹਨ। ਦੁਖਾਂਤਕ ਪੱਖ ਇਹ ਵੀ ਹੈ ਕਿ ਸਮੈਕ ਦੀ ਵਰਤੋਂ ਕਰਨ ਵਾਲੇ ਵੱਧ ਤੋਂ ਵੱਧ 6-7 ਸਾਲ ਦੀ ਉਮਰ ਭੋਗਦੇ ਹਨ।

ਜੇ ਨੌਜੁਆਨ ਪੀੜ੍ਹੀ ਇਸ ਤਰ੍ਹਾਂ ਹੀ ਨਸ਼ਾ ਧੜਾ-ਧੜ ਕਰਦੀ ਰਹੀ ਤਾਂ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਰੋਜ਼ਾਨਾ 10-12 ਨਸ਼ਈ ਨੌਜਵਾਨਾਂ ਦੇ ਸਿਵੇ ਬਲਣਗੇ। ਸਰਵੇਖਣ ਵਿੱਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਕਾਲਜਾਂ ਯੂਨੀਵਰਸਿਟੀਆਂ ਵਿੱਚ ਹਰ 10 ਵਿਦਿਆਰਥੀਆਂ ਵਿੱਚੋਂ ਤੀਜਾ ਵਿਦਿਆਰਥੀ ਅਤੇ ਹਰ ਵਿਦਿਆਰਥਣਾਂ ਵਿੱਚੋਂ ਸੱਤਵੀਂ ਵਿਦਿਆਰਥਣ ਨਸ਼ੇ ਦੀ ਲਪੇਟ ਵਿੱਚ ਆ ਕੇ ਆਪਣੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੇ ਹਨ।

Leave a Comment

This site uses Akismet to reduce spam. Learn how your comment data is processed.