HistoricalShaheedi PurabTouching Sikh Stories

Shaheed Bhai Subeg Singh and Bhai Shahbaz Singh | 25 March 1746

ਸ਼ਹੀਦ ਭਾਈ ਸੁਬੇਗ ਸਿੰਘ ਜੀ ਅਤੇ ਸ਼ਹੀਦ ਭਾਈ ਸ਼ਾਹਬਾਜ਼ ਸਿੰਘ ਜੀ । 25 ਮਾਰਚ 1746 । ਸ਼ਹੀਦੀ ਪੁਰਬ । ਪੰਜਾਬੀ ਲਈ ਹੇਠਾਂ ਪੜ੍ਹੋ
Bhai Subeg Singh was resident of village Jumber district Lahore. He was well educated and scholar of Persian. He was working as a government contractor at Lahore. He mediated between the government and the Sikhs in 1733 A.D., when the Dal Khalsa was given an estate. During 1745 A.D., when the Governor Zakria Khan could not pass urine, Bhai Subeg Singh was sent by him to the Dal Khalsa. As advised by the leader, the Governor had kept on passing urine when hit on the head with the shoe of Bhai Taru Singh.

After the death of Zakria Khan on the 1st July, 1745 A.D., his son, Yahiya Khan became the Governor of Lahore. To avenge the death of his brother Jaspat Rai, who had died in an encounter with the Singhs near Eminabad in January, 1746 A.D., Diwan Lakhpat Rai said to the new Governor, “Subeg Singh is in league with the Singhs. Your father had to hit himself on the head with a Singh’s shoe at his bidding which caused his death. He should be punished for that crime.”

The Governor ordered Bhai Subeg Singh to become a Muslim and spy on the Singhs. Eighteen year old son of Bhai Subeg Singh, Shahbaz Singh, studied Persian from a maulvi. When the maulvi came to know of the arrest of Bhai Subeg Singh, he asked Bhai Shahbaz Singh to embrace Islam so that he may marry his daughter to him as he was handsome and genius. Bhai Shahbaz Singh refused his offer. The maulvi asked the Governor and had him arrested also. The qazi said to them, “If both of you embrace Islam, you will be pardoned . ” At their refusal both of them were mounted on rotating wheels in sight of each other so that they might embrace Islam seeing each other suffering. But they did not forsake their faith although both became unconscious due to excessive loss of blood.

Next day, the qazi said to Bhai Shahbaz Singh, “Son ! your father has been executed. I can ward off your death if you become a Muslim even now.” Bhai Shahbaz Singh replied, “Death cannot be put off. It must come one day.” The qazi sent the son away, called for the father and said to him, ‘Your son has agreed to embrace Islam and you should also consent to do so.” Bhai Subeg Singh said, “I cannot give up my faith at any cost.” The qazi again brought the father and son face to face. He again asked both of them to come to the fold of Islam. On their refusal, the qazi ordered both of them to be killed. On the 10th March, 1746 A.D., the executioners beheaded both of them. It was on that day that Diwan Lakhpat Rai had got together the Sikhs of Lahore and handed them over to the scavengers of the city for slaughter in order to exterminate Sikhs. The prominent Hindus of the city pleaded with the Diwan, not to murder innocent Sikhs. He replied, “If God Himself comes and forbids me, I shall not stop.”

Salute to Great Sikh Martyr Bhai Subeg Singh and Bhai Shahbaz Singh

Bhai Subeg Singh and Bhai Shahbaz Singh being tortured

‘ਸ਼ਹੀਦ’ ਅਰਬੀ ਭਾਸ਼ਾ ਦੇ ਸ਼ਬਦ ‘ਸ਼ਹਾਦਤ’ ਤੋਂ ਬਣਿਆਂ ਹੈ। ਇਸ ਦੇ ਅਰਥ ਹਨ – ਗਵਾਹੀ ਦੇਣਾ, ਸਾਖੀ ਭਰਨਾ। ਸੋ ਇਸ ਤਰ੍ਹਾਂ ਵੀ ਕਹਿ ਸਕਦੇ ਹਾਂ ਕਿ ਸ਼ਹੀਦ ਉਸ ਨੂੰ ਕਹਿੰਦੇ ਹਨ ਜੋ ਆਪਣੇ ਪ੍ਰਾਣਾਂ ਦੀ ਸ਼ਹਾਦਤ ਦੇ ਕੇ ਅਜੇਹੀ ਨਿਵੇਕਲੀ ਗਵਾਹੀ ਦੇਂਦਾ ਹੈ, ਜਿਸ ਨਾਲ ਕੌਮਾਂ ਦੀ ਰੂਪ-ਰੇਖਾ ਬਣਦੀ ਹੈ। ਸਿੱਖ ਕੌਮ ਵਿੱਚ ਅਜਿਹੇ ਅਣਗਿਣਤ ਹੀ ਸਿਰਲੱਥ, ਸੂਰਬੀਰ, ਅਣਥੱਕ ਤੇ ਬਹਾਦਰ ਜੋਧੇ ਹੋਏ ਹਨ ਜਿਨ੍ਹਾਂ ਨੇ ਆਪਣੇ ਘਰ-ਪਰਿਵਾਰ ਅਤੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਹੀ, ਆਪਣੀ ਜਿੰਦਗੀ ਦੀ ਅਹੂਤੀ ਦਿੱਤੀ ਹੈ। ਇਸੇ ਤਰਾਂ ਪਿਉ-ਪੁੱਤਰ ਸਨ – ਭਾਈ ਸੁਬੇਗ ਸਿੰਘ ਜੀ ਅਤੇ ਭਾਈ ਸ਼ਾਹਬਾਜ਼ ਸਿੰਘ ਜੀ।

ਭਾਈ ਸੁਬੇਗ ਸਿੰਘ ਜੀ ਦਾ ਜਨਮ, ਲਾਹੌਰ ਜ਼ਿਲ੍ਹੇ ਦੀ ਚੂਹਣੀਆਂ ਤਹਿਸੀਲ ਦੇ ਪਿੰਡ ਜੰਬਰ ਵਿਖੇ ਹੋਇਆ। ਅੱਜਕਲ ਜੰਬਰ ਪਿੰਡ, ਪਾਕਿਸਤਾਨ ਦੇ ਪੰਜਾਬ ਰਾਜ ਦੇ ਜ਼ਿਲ੍ਹਾ ਕਸੂਰ ਵਿਚ ਹੈ, ਜੋ ਲਾਹੌਰ-ਮੁਲਤਾਨ ਸੜਕ ‘ਤੇ ਫੇਰੂ ਤੋਂ ਅੱਗੇ ਛਾਂਗਾ ਮੋੜ ਉੱਤੇ ਅਬਾਦ ਹੈ। ਇਹ ਪਿੰਡ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਹੈ। ਗੁਰੂ ਸਾਹਿਬ ਬਹਿੜਵਾਲ ਤੋਂ ਚੱਲ ਕੇ ਇੱਥੇ ਪਹੁੰਚੇ ਸਨ। ਇੱਥੇ ਗੁਰੂ ਸਾਹਿਬ ਜੀ ਨੇ ਭਾਈ ਕਿਦਾਰਾ, ਭਾਈ ਸਮੱਧੂ, ਭਾਈ ਮਖੰਡਾ, ਭਾਈ ਤੁਲਸਾ, ਭਾਈ ਲਾਲੂ ਆਦਿ ਸਿੱਖਾਂ ਨੂੰ ਗੁਰਸਿੱਖੀ ਬਖ਼ਸ਼ੀ ਸੀ। ਪਿੰਡ ਵਿਚ ਗੁਰੂ ਜੀ ਦੀ ਆਮਦ ਦੀ ਯਾਦ ਵਿਚ ਗੁਰਦੁਆਰਾ ਥੰਮ੍ਹ ਸਾਹਿਬ ਸੁਸ਼ੋਭਿਤ ਹੈ।

ਭਾਈ ਸੁਬੇਗ ਸਿੰਘ ਜੀ ਦਾ ਘਰਾਣਾ ਸਰਕਾਰੀ ਠੇਕੇਦਾਰੀ ਦਾ ਕੰਮ ਕਰਦਾ ਸੀ। ਆਪ ਦਾ ਘਰਾਣਾ, ਅਰਬੀ ਫ਼ਾਰਸੀ ਭਾਸ਼ਾ ਦੇ ਚੰਗੇ ਵਿਦਵਾਨਾਂ ਵਿਚ ਗਿਣੇ ਜਾਂਦੇ ਸਨ। ਸਰਕਾਰ ਵਿਚ ਆਪ ਦਾ ਚੰਗਾ ਮਾਨ ਸਨਮਾਨ ਸੀ। ਭਾਈ ਸੁਬੇਗ ਸਿੰਘ ਜੀ ਨੂੰ ਉਨ੍ਹਾਂ ਦੇ ਪਿਤਾ ਜੀ ਨੇ ਚੰਗੀ ਤਾਲੀਮ ਹਾਸਲ ਕਰਵਾਈ। ਆਪਜੀ ਨੇ ਵੀ ਆਪਣੇ ਪੁਰਖਿਆਂ ਵਾਂਗ ਸਰਕਾਰ ਤੋਂ ਠੇਕੇ ਲੈ ਕੇ ਆਪਣਾ ਕੰਮ ਬੜਾ ਹੀ ਮਿਹਨਤ ਅਤੇ ਇਮਾਨਦਾਰੀ ਨਾਲ ਕਰਨਾ ਸ਼ੁਰੂ ਕਰ ਦਿੱਤਾ। ਭਾਈ ਸੁਬੇਗ ਸਿੰਘ ਜੀ ਭਜਨ ਬੰਦਗੀ ਕਰਨ ਵਾਲੇ ਚੰਗੇ ਆਚਰਣ ਵਾਲੇ ਵਿਅਕਤੀ ਸਨ। ਆਪਜੀ ਦਾ ਸਿੱਖਾਂ ਦੇ ਮਨਾਂ ਵਿਚ ਬਹੁਤ ਆਦਰ ਸੀ। ਭਾਈ ਸੁਬੇਗ ਸਿੰਘ ਜੀ ਦੇ ਘਰ ਭਾਈ ਸ਼ਾਹਬਾਜ ਸਿੰਘ ਜੀ ਨੇ 1728 ਈ: ਨੂੰ ਜਨਮ ਲਿਆ ਤੇ ਜਦ ਉਮਰ ਪੜ੍ਹਨਯੋਗ ਹੋਈ ਤਾਂ ਭਾਈ ਸ਼ਾਹਬਾਜ ਸਿੰਘ ਜੀ ਨੂੰ ਇਕ ਮਦਰੱਸੇ (ਸਕੂਲ) ਵਿਚ ਕਾਜ਼ੀ ਕੋਲੋਂ ਫ਼ਾਰਸੀ ਪੜ੍ਹਨ ਲਈ ਭੇਜਿਆ ਜਾਣ ਲੱਗਾ। ਭਾਈ ਸ਼ਾਹਬਾਜ ਸਿੰਘ ਬਹੁਤ ਹੀ ਸੂਝਵਾਨ ਸਨ। ਭਾਈ ਸ਼ਾਹਬਾਜ ਸਿੰਘ ਜੀ ਸਿੱਖੀ ਚ ਪੂਰੇ ਪ੍ਰਪੰਕ ਸਨ ਤੇ ਆਪ ਜੀ ਨੇ ਸਿੱਖ ਧਰਮ ਅਤੇ ਇਤਿਹਾਸ ਬਾਰੇ ਜਾਣਕਾਰੀ ਆਪਣੇ ਮਾਤਾ ਪਿਤਾ ਤੋਂ ਪ੍ਰਾਪਤ ਕੀਤੀ।

ਉਹ ਸਮਾਂ ਸੀ, ਜਦੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਤੋਂ ਬਾਅਦ ਸਿੱਖਾਂ ‘ਤੇ ਕਹਿਰਾਂ ਦਾ ਕਸ਼ਟ ਸੀ। ਸਿੱਖਾਂ ‘ਤੇ ਹਕੂਮਤ ਦਾ ਕਹਿਰ ਟੁੱਟ ਪਿਆ ਸੀ। ਹਜ਼ਾਰਾਂ ਹੀ ਨਿਰਦੋਸ਼ ਸਿੱਖਾਂ ਨੂੰ ਅਕਹਿ ਤਸੀਹੇ ਦੇ ਕੇ ਸ਼ਹੀਦ ਕੀਤਾ ਜਾ ਰਿਹਾ ਸੀ। ਸਿੱਖਾਂ ਦੇ ਸਿਰਾਂ ਦੇ ਮੁੱਲ ਪਾ ਕੇ ਉਨ੍ਹਾਂ ਦਾ ਖੁਰਾ-ਖੋਜ ਮਿਟਾਉਣ ਲਈ ਢੰਡੋਰੇ ਪਿੱਟੇ ਜਾ ਰਹੇ ਸਨ। ਸਿੱਖ ਵੀ ਆਪਣੇ ਗੁਰੂਆਂ ‘ਤੇ ਪੂਰਾ ਅਕੀਦਾ ਰੱਖਦੇ ਹੋਏ ਗੁਰ ਸਿਧਾਂਤਾਂ ‘ਤੇ ਪਹਿਰਾ ਦਿੰਦੇ ਤੇ ਮੌਤ ਦੀ ਪ੍ਰਵਾਹ ਨਾ ਕਰਦੇ ਹੋਏ ਮੁਗ਼ਲਾਂ ਲਈ ਸਿਰਦਰਦੀ ਦਾ ਕਾਰਨ ਰਹੇ।

ਸਮੇਂ-੨ ਸਿੱਖ ਜੰਗਲ-ਬੇਲਿਆਂ ਚੋਂ ਨਿਕਲ ਆਪਣੇ ਗੁਰੂ ਘਰਾਂ ਦੀ ਸਾਂਭ-ਸੰਭਾਲ ਦਾ ਕਾਰਜ ਸੰਭਾਲਦੇ ਤੇ ਸ਼ਾਹੀ ਫੌਜਾਂ ਤੇ ਹੱਲੇ ਕਰਦੇ। ਜ਼ਕਰੀਆ ਖਾਨ, ਕਾਫੀ ਸਮੇਂ ਤੋਂ ਪੰਜਾਬ ਵਿਚ ਸਿੱਖਾਂ ਨਾਲ ਜੂਝ ਰਿਹਾ ਸੀ ਪਰ ਹਾਲਾਤ ਰੁਕਣ ਵਿਚ ਨਹੀਂ ਸੀ ਆ ਰਹੇ। ਉਸਨੇ ਭਾਵੇਂ ਹਜ਼ਾਰਾਂ ਸਿੱਖ ਮਰਵਾ ਦਿੱਤੇ ਸਨ ਪਰ ਮੁਸਲਮਾਨੀ ਫੌਜ ਦਾ ਵੀ ਬੇਹੱਦ ਨੁਕਸਾਨ ਹੋ ਚੁੱਕਾ ਸੀ। ਸਿੰਘਾਂ ਦੇ ਇਹਨਾਂ ਹੱਲਿਆਂ ਤੋਂ ਤੰਗ ਆ ਕੇ ਸੰਨ 1733 ਈ: ਵਿਚ ਜ਼ਕਰੀਆ ਖ਼ਾਂ ਨੇ ਸਿੱਖਾਂ ਪ੍ਰਤੀ ਸਖ਼ਤੀ ਬਾਰੇ ਅਤੇ ਆਪਣੀਆਂ ਮੁਸ਼ਕਲਾਂ ਬਾਰੇ ਲਾਹੌਰ ਤੋਂ ਦਿੱਲੀ ਦੇ ਬਾਦਸ਼ਾਹ ਨੂੰ ਲਿਖ ਭੇਜਿਆ। ਜ਼ਕਰੀਆ ਖਾਨ ਨੇ ਸੁਝਾਅ ਦਿੱਤਾ ਕਿ ਕਿਉਂ ਨਾ ਸਿੱਖਾਂ ਨੂੰ ਸਤਿਕਾਰ ਵਿਖਾ ਕੇ ਇਸ ਰੇੜਕੇ ਦਾ ਕੋਈ ਉਪਰਾਲਾ ਹੋਵੇ ਤੇ ਇਸ ਆਸ਼ੇ ਨੂੰ ਮੁੱਖ ਰੱਖ ਕੇ ਉਹਨਾਂ ਨੂੰ ਜਗੀਰ ਤੇ ਨਵਾਬੀ ਦਾ ਖਿਤਾਬ ਦਿੱਤਾ ਜਾਵੇ ਤੇ ਇਸ ਤਰ੍ਹਾਂ ਸੰਭਵ ਹੈ ਕਿ ਸ਼ਾਂਤੀ ਵਾਲਾ ਮਾਹੌਲ ਬਣ ਸਕੇ। ਬਾਦਸ਼ਾਹ ਨੇ ਜ਼ਕਰੀਆਂ ਖ਼ਾਂ ਦੀ ਸਲਾਹ ਮੰਨ ਲਈ।

ਦਿੱਲੀ ਦਰਬਾਰ ਦੀ ਪ੍ਰਵਾਨਗੀ ਉਪਰੰਤ, ਜ਼ਕਰੀਆ ਖਾਨ ਨੇ ਸਰਦਾਰ ਸੁਬੇਗ ਸਿੰਘ ਜੀ ਨੂੰ ਆਪਣਾ ਦੂਤ ਬਣਾ ਕੇ ਸਿੰਘਾਂ ਕੋਲ ਸ੍ਰੀ ਅੰਮ੍ਰਿਤਸਰ, ਖ਼ਾਲਸੇ ਦੀ ਕਚਹਿਰੀ ਵਿਚ ਭੇਜਿਆ, ਤਾਂ ਜੋ ਰਾਜ ਵੱਲੋਂ ਨਵਾਬੀ ਤੇ ਜਗੀਰ ਦੀ ਪੇਸ਼ਕਸ਼ ਬਾਰੇ ਗਲਬਾਤ ਕੀਤੀ ਜਾ ਸਕੇ। ਪਰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਅਧੀਨ ਇਕੱਠੇ ਹੋਏ ਖਾਲਸਾ ਪੰਥ ਨੇ ਇਹ ਸਭ ਕੁਝ ਸਵੀਕਾਰ ਕਰਨ ਤੋਂ ਨਾਂਹ ਕਰ ਦਿੱਤੀ। ਬਹੁਤ ਚਿਰ ਵਿਚਾਰਾਂ ਚਲਦੀਆਂ ਗਈਆਂ। ਭਾਈ ਸੁਬੇਗ ਸਿੰਘ ਦੇ ਬਹੁਤ ਸਮਝਾਉਣ ‘ਤੇ ਸਿੱਖਾਂ ਨੇ ਨਵਾਬੀ ਲੈਣੀ ਕਬੂਲ ਕਰ ਲਈ ਪਰ ਕੋਈ ਵੀ ਸਿੱਖ ਆਪਣੇ ਨਾਂ ‘ਤੇ ਨਵਾਬੀ ਲੈਣ ਲਈ ਤਿਆਰ ਨਹੀਂ ਸੀ। ਅੰਤ ਵਿਚ ਸਾਰੇ ਸਿੱਖਾਂ ਨੇ ਮਤਾ ਪਕਾ ਕੇ ਸਰਦਾਰ ਕਪੂਰ ਸਿੰਘ ਫੈਜ਼ਲਪੁਰੀਏ, ਜੋ ਉਸ ਸਮੇਂ ਇੱਕ ਸੇਵਾਦਾਰ ਵਾਜੋਂ ਸੰਗਤਾਂ ਨੂੰ ਪੱਖਾ ਝਲ ਰਹੇ ਸਨ, ਨੂੰ ਨਵਾਬ ਦੀ ਪਦਵੀ ਲੈਣ ਲਈ ਕਿਹਾ। ਪਹਿਲਾਂ ਤਾਂ ਭਾਈ ਕਪੂਰ ਸਿੰਘ ਨੇ ਨਵਾਬੀ ਲੈਣ ਤੋਂ ਅਸਮਰਥਾ ਪ੍ਰਗਟਾਈ ਪਰ ਫਿਰ ਸੰਗਤ ਦਾ ਹੁਕਮ ਮੰਨ ਕੇ ਇਸ ਨੂੰ ਪ੍ਰਵਾਨ ਕਰ ਲਿਆ ਤੇ ਨਾਲ ਹੀ ਬੇਨਤੀ ਕੀਤੀ ਕਿ ਇਸ ਨਵਾਬੀ ਤੇ ਜਗੀਰ ਬਖਸ਼ੀ ਦੀ ਸਨਅਦ ਪੰਜ ਸਿੱਖਾਂ ਦੇ ਜੋੜਿਆਂ ਵਿਚ ਪਹਿਲਾਂ ਰੱਖੀ ਜਾਵੇ। ਸੋ ਇਸੇ ਤਰ੍ਹਾਂ ਹੀ ਹੋਇਆ ਤੇ ਸਰਦਾਰ ਸੁਬੇਗ ਸਿੰਘ ਜੀ, ਇਹ ਸਮਝੌਤਾ ਕਰਵਾਉਣ ਵਿਚ ਸਹਾਈ ਹੋਵੇ। ਇਸ ਦੇ ਨਾਲ ਹੀ ਖ਼ਾਲਸੇ ਨੂੰ ਦੀਪਾਲਪੁਰ, ਕੰਗਣਵਾਲ, ਝਬਾਲ ਦੇ ਪਰਗਣਿਆਂ ਦੀ ਜਗੀਰ ਦਿੱਤੀ ਗਈ। ਭਾਈ ਸੁਬੇਗ ਸਿੰਘ ਦੇ ਯਤਨਾਂ ਸਦਕਾ ਕੁਝ ਸਮੇਂ ਲਈ ਪੰਜਾਬ ਦੇ ਮਾਹੌਲ ਵਿਚ ਸ਼ਾਂਤੀ ਆ ਗਈ।

ਸੰਨ 1745 ਈ: ਵਿਚ ਜ਼ਕਰੀਆਂ ਖ਼ਾਂ ਦੀ ਮੌਤ ਤੋਂ ਬਾਅਦ ਲਾਹੌਰ ਦਾ ਸੂਬੇਦਾਰ ਯਹੀਆਂ ਖ਼ਾਂ ਨੂੰ ਨਿਯੁਕਤ ਕੀਤਾ ਗਿਆ। ਯਹੀਆ ਖ਼ਾਂ ਨੇ ਫੇਰ ਤੋਂ ਸਿੱਖਾਂ ‘ਤੇ ਅਤਿਆਚਾਰ ਸ਼ੁਰੂ ਕਰ ਦਿੱਤੇ। ਉਹ ਸ਼ੁਰੂ ਤੋਂ ਹੀ ਭਾਈ ਸੁਬੇਗ ਸਿੰਘ ਜੀ ਨਾਲ ਨਫਰਤ ਕਰਦਾ ਸੀ। ਉਸ ਨੇ ਭਾਈ ਸੁਬੇਗ ਸਿੰਘ ਜੀ ਵਿਰੁੱਧ ਸ਼ਿਕਾਇਤਾਂ ਸੁਣਨੀਆਂ ਸ਼ੁਰੂ ਕਰ ਦਿੱਤੀਆਂ। ਉਧਰ ਜਿਸ ਮਸਜਿਦ ਵਿਚ ਭਾਈ ਸ਼ਾਹਬਾਜ ਸਿੰਘ ਜੀ ਵਿੱਦਿਆ ਹਾਸਲ ਕਰਨ ਲਈ ਜਾਂਦੇ ਸਨ ਉੱਥੇ ਇੱਕ ਦਿਨ ਬਹਿਸ ਦੌਰਾਨ, ਭਾਈ ਸ਼ਾਹਬਾਜ ਸਿੰਘ ਜੀ ਨੇ ਸਿੱਖ ਧਰਮ ਬਾਰੇ ਆਪਣੇ ਵਿਚਾਰ ਪੇਸ਼ ਕਰਕੇ ਸਾਰਿਆਂ ਨੂੰ ਆਪਣੀ ਯੋਗਤਾ ਦਾ ਲੋਹਾ ਮੰਨਣ ਲਈ ਮਜ਼ਬੂਰ ਕਰ ਦਿੱਤਾ। ਇਸ ਗਿਆਨ ਚਰਚਾ ਵਿਚ ਬਹੁਤ ਸਾਰੇ ਵਿਦਵਾਨਾਂ ਨੂੰ ਮੂੰਹ ਦੀ ਖਾਣੀ ਪਈ। ਇਸ ਦੀ ਖ਼ਬਰ ਮੌਲਵੀ ਤਕ ਵੀਂ ਪਹੁੰਚੀ। ਮੌਲਵੀ ਨੇ ਭਾਈ ਸ਼ਾਹਬਾਜ ਸਿੰਘ ਜੀ ਨੂੰ ਮੁਸਲਮਾਨ ਬਣਨ ਲਈ ਜ਼ੋਰ ਪਾਇਆ। ਕਈ ਤਰ੍ਹਾਂ ਦੇ ਲਾਲਚ ਦਿੱਤੇ ਗਏ, ਪਰ ਭਾਈ ਸ਼ਾਹਬਾਜ ਸਿੰਘ ਜੀ ਨੇ ਈਨ ਮੰਨਣੀ ਕਬੂਲ ਨਹੀਂ ਕੀਤੀ।

ਮੌਲਵੀ ਨੇ ਸੂਬੇਦਾਰ ਯਹੀਆ ਖ਼ਾਂ ਅੱਗੇ ਸ਼ਿਕਾਇਤ ਕਰ ਦਿੱਤੀ। ਯਹੀਆ ਖ਼ਾਂ ਨੇ ਤਫਤੀਸ਼ ਕਰਨ ਲਈ ਭਾਈ ਸੁਬੇਗ ਸਿੰਘ ਜੀ ਤੇ ਭਾਈ ਸ਼ਾਹਬਾਜ ਸਿੰਘ ਜੀ ਨੂੰ ਕਚਹਿਰੀ ਵਿਚ ਪੇਸ਼ ਹੋਣ ਦਾ ਹੁਕਮ ਕੀਤਾ। ਸੂਬੇਦਾਰ ਨੇ ਵੀ ਇਸ ਨੂੰ ਮੁਸਲਮਾਨ ਧਰਮ ਧਾਰਨ ਕਰਨ ਲਈ ਮਨਾਉਣ ਦੇ ਬਹੁਤ ਯਤਨ ਕੀਤੇ, ਪਰ ਭਾਈ ਸ਼ਾਹਬਾਜ ਸਿੰਘ ਜੀ ਨਾ ਮੰਨੇ। ਦੀਵਾਨ ਲਖਪਤ ਰਾਏ ਨੇ ਯਹੀਆ ਖਾਨ ਦੇ ਕੰਨ ਭਰ ਦਿੱਤੇ ਕਿ ਭਾਈ ਸੁਬੇਗ ਸਿੰਘ ਇਕ ਕੱਟੜ ਸਿੱਖ ਹੈ ਤੇ ਇਸੇ ਨੇ, ਬਹਾਨੇ ਨਾਲ ਤੁਹਾਡੇ ਪਿਤਾ ਦੇ ਸਿਰ ‘ਤੇ ਭਾਈ ਤਾਰੂ ਸਿੰਘ ਦੀਆਂ ਜੁੱਤੀਆਂ ਮਰਵਾਈਆਂ ਸਨ ਤੇ ਇਸੇ ਅਪਮਾਨ ਨਾਲ ਜ਼ਕਰੀਆ ਖਾਨ ਮਰਿਆ ਸੀ। ਦੀਵਾਨ ਲਖਪਤ ਰਾਏ ਨੇ ਭਾਈ ਸੁਬੇਗ ਸਿੰਘ ਜੀ ਨੂੰ ਸਿੱਖਾਂ ਦੀ ਮਦਦ ਕਰਨ ਦੇ ਦੋਸ਼ ਲਗਾਉਦਿਆਂ, ਹਕੂਮਤ ਦਾ ਦੁਸ਼ਮਣ ਗਰਦਾਨ ਦਿੱਤਾ। ਸੋ, ਭਾਈ ਸੁਬੇਗ ਸਿੰਘ ਜੀ ਨੂੰ ਵੀ ਕੈਦ ਕਰ ਲਿਆ ਗਿਆ।

ਅੰਤ ਭਾਈ ਸੁਬੇਗ ਸਿੰਘ ਜੀ-ਭਾਈ ਸ਼ਾਹਬਾਜ਼ ਸਿੰਘ ਜੀ, ਦੋਵੇਂ ਪਿਉ-ਪੁੱਤਰਾਂ ਨੂੰ ਇਸਲਾਮ ਕਬੂਲ ਕਰਵਾਉਣ ਲਈ ਹਰ ਹੀਲਾ-ਵਸੀਲਾ ਵਰਤਿਆ ਗਿਆ ਪਰ ਇਹ ਦੋਵੇਂ ਸੂਰਮੇ ਆਪਣੇ ਧਰਮ ‘ਤੇ ਡਟੇ ਰਹੇ। ਹਰ ਤਰ੍ਹਾਂ ਦੇ ਤਸੀਹੇ ਝੱਲਣ ਲਈ ਤਿਆਰ ਹੋ ਗਏ। ਭਾਈ ਸੁਬੇਗ ਸਿੰਘ ਜੀ ਅਤੇ ਭਾਈ ਸ਼ਾਹਬਾਜ ਸਿੰਘ ਜੀ ਨੇ ਹਾਕਮਾਂ ਨੂੰ ਕਿਹਾ ਕਿ – ”ਜਿਸ ਤਰ੍ਹਾਂ ਤੁਹਾਨੂੰ ਆਪਣਾ ਧਰਮ ਪਿਆਰਾ ਹੈ, ਉਸੇ ਤਰ੍ਹਾਂ ਸਾਨੂੰ ਵੀ ਆਪਣਾ ਧਰਮ ਪਿਆਰਾ ਹੈ। ਮੌਤ ਦਾ ਸਾਨੂੰ ਕੋਈ ਡਰ ਨਹੀਂ, ਮੌਤ ਨੇ ਤਾਂ ਆਉਣਾ ਹੀ ਆਉਣਾ ਹੈ। ਧਰਮ ਤਬਦੀਲ ਕਰਨ ਨਾਲ ਵੀਂ ਮੌਤ ਨੇ ਤਾਂ ਨਹੀਂ ਟਲ ਜਾਣਾ ਤਾਂ ਫੇਰ ਆਪਣੀ ਜ਼ਮੀਰ ਨੂੰ ਮਾਰ ਕੇ ਜੀਣਾ ਕਿਸ ਕੰਮ ਦਾ।”

ਤਵਾਰੀਖ ‘ਗੁਰੂ ਖਾਲਸਾ’ ਦੇ ਕਰਤਾ ‘ਗਿਆਨੀ ਗਿਆਨ ਸਿੰਘ ਜੀ’ ਲਿਖਦੇ ਹਨ ਕਿ – ” ਭਾਈ ਸੁਬੇਗ ਸਿੰਘ ਜੀ ਤੇ ਭਾਈ ਸ਼ਾਹਬਾਜ ਸਿੰਘ ਨੂੰ ਚਰਖੜੀਆਂ ‘ਤੇ ਚੜ੍ਹਾਉਣ ਤੋਂ ਪਹਿਲਾਂ ਅੰਤਾਂ ਦੇ ਤਸੀਹੇ ਦਿੱਤੇ ਗਏ। ਉਨ੍ਹਾਂ ਨੂੰ ਪੁੱਠਾ ਲਟਕਾਇਆ ਗਿਆ, ਕੋੜੇ ਮਾਰੇ ਗਏ ਅਤੇ ਹੋਰ ਕਈ ਤਰ੍ਹਾਂ ਦੇ ਕਸ਼ਟ ਦਿੱਤੇ ਗਏ। ਯਹੀਆ ਖ਼ਾਂ ਨੇ ਇਨ੍ਹਾਂ ਨੂੰ ਚਰਖੜੀ `ਤੇ ਚਾੜ੍ਹ ਕੇ ਸ਼ਹੀਦ ਕਰਨ ਦਾ ਫੁਰਮਾਨ ਕਾਜ਼ੀ ਰਾਹੀਂ ਜਾਰੀ ਕਰਵਾ ਦਿੱਤਾ। ਭਾਈ ਸੁਬੇਗ ਸਿੰਘ ਜੀ ‘ਤੇ ਕੋਈ ਸਖਤੀ ਨਾ ਚਲਦੀ ਦੇਖ ਕੇ ਨਵਾਬ ਨੇ ਭਾਈ ਸੁਬੇਗ ਸਿੰਘ ਜੀ ਨੂੰ ਚਰਖੜੀ ਤੋਂ ਉਤਾਰ ਕੇ ਉਸ ਦੇ ਨੌਜਵਾਨ ਸਪੁੱਤਰ ਭਾਈ ਸ਼ਾਹਬਾਜ ਸਿੰਘ ਜੀ ਨੂੰ ਪਹਿਲਾਂ ਚਰਖੜੀ ‘ਤੇ ਚਾੜ ਕੇ ਤਸੀਹੇ ਦੇਣ ਦਾ ਹੁਕਮ ਦਿੱਤਾ। ਜਲਾਦਾਂ ਨੇ ਭਾਈ ਸੁਬੇਗ ਸਿੰਘ ਜੀ ਦੀਆਂ ਅੱਖਾਂ ਦੇ ਸਾਹਮਣੇ ਭਾਈ ਸ਼ਾਹਬਾਜ ਸਿੰਘ ਜੀ ਨੂੰ ਚਰਖੜੀ ‘ਤੇ ਚਾੜ੍ਹ ਕੇ ਘੁਮਾਇਆ। ਇਨ੍ਹਾਂ ਦੋਹਾਂ ਗੁਰਸਿੱਖਾਂ ਨੇ ਅਕਾਲ ਪੁਰਖ ਦੇ ਭਾਣੇ ਅੰਦਰ ਸਿਮਰਨ ਕਰਦਿਆਂ ਸਾਰੇ ਤਸੀਹੇ ਝੱਲੇ।

ਚਰਖੜੀ ਦੀ ਦੋ ਵਾਰ ਦੀ ਮਾਰ ਨਾਲ ਉਨ੍ਹਾਂ ਦਾ ਸਾਰਾ ਸਰੀਰ ਜ਼ਖ਼ਮੀ ਹੋ ਗਿਆ ਸੀ। ਉਨ੍ਹਾਂ ਦਾ ਮਾਸ ਜ਼ੰਬੂਰਾਂ ਨਾਲ ਨੋਚਿਆ ਗਿਆ। ਅਜਿਹੇ ਦਰਦਨਾਕ ਤਸੀਹਿਆਂ ਨੂੰ ਦੇਖਕੇ ਹਰ ਇਕ ਨੇ ਮੂੰਹ ਵਿਚ ਉਂਗਲਾਂ ਪਾਈਆ ਹੋਈਆ ਸਨ। ਜਲਾਦ ਤਸੀਹੇ ਦੇ-੨ ਕੇ ਥੱਕ ਚੁੱਕੇ ਸਨ। ਹਾਰ ਕੇ ਭਾਈ ਸ਼ਾਹਬਾਜ ਸਿੰਘ ਨੂੰ ਬੰਦੀ-ਖਾਨੇ ਵਿਚ ਭੇਜ ਦਿੱਤਾ ਗਿਆ।

ਫਿਰ ਇਕ ਨਵੀਂ ਚਾਲ ਰਾਹੀਂ ਦੋਵੇਂ ਪਿਉ-ਪੁੱਤਰਾਂ ਨੂੰ ਇਕ ਦੂਜੇ ਨਾਲੋਂ ਵੱਖ-ਵੱਖ ਕਰ ਕੇ ਇਹ ਅਫਵਾਹਾਂ ਉਡਾਈਆ ਗਈਆਂ ਕਿ ਉਨ੍ਹਾਂ ਨੇ ਤਾਂ ਇਸਲਾਮ ਕਬੂਲ ਕਰ ਲਿਆ ਹੈ। ਇੱਕ ਪਾਸੇ, ਭਾਈ ਸ਼ਾਹਬਾਜ ਸਿੰਘ ਨੂੰ ਕਿਹਾ ਗਿਆ, ਕਿ – ‘ਤੂੰ ਅੱਜੇ ਬੱਚਾ ਹੈ। ਤੇਰੀ ਉਮਰ ਦੁਨੀਆਂ ਦੇਖਣ ਦੀ ਹੈ। ਤੇਰੇ ਪਿਤਾ ਨੇ ਤਾਂ ਆਪਣੀ ਉਮਰ ਹੰਡਾ ਲਈ ਹੈ, ਤੂੰ ਸਿਆਣਾ ਤੇ ਫ਼ਾਰਸੀ ਪੜਿਆ ਹੋਇਆ ਹੈ, ਇਸ ਲਈ ਤੈਨੂੰ ਹਠ ਛੱਡ ਕੇ ਇਸਲਾਮ ਕਬੂਲ ਕਰ ਲੈਣਾ ਚਾਹੀਦਾ ਹੈ।’ ਦੂਸਰੇ ਪਾਸੇ, ਭਾਈ ਸੁਬੇਗ ਸਿੰਘ ਜੀ ‘ਤੇ ਜ਼ੋਰ ਪਾਇਆ ਗਿਆ ਕਿ – ‘ਇਸਲਾਮ ਕਬੂਲ ਕਰ ਕੇ ਦੁਨੀਆਂ ਵਿਚ ਆਪਣੀ ਜੜ੍ਹ ਬਣਾਈ ਰੱਖੇ। ਇਕਲੌਤੇ ਪੁੱਤਰ ਦੇ ਸ਼ਹੀਦ ਹੋ ਜਾਣ ਤੋਂ ਬਾਅਦ ਦੁਨੀਆਂ ਵਿਚ ਉਨ੍ਹਾਂ ਦੇ ਪਿੱਛੇ ਕੋਈ ਨਾਂ ਲੈਣ ਵਾਲਾ ਵੀ ਨਹੀਂ ਬਚੇਗਾ।’ ਭਾਈ ਸੁਬੇਗ ਸਿੰਘ ਜੀ ਨੇ ਧਰਮ ਗਵਾ ਕੇ ਮਰ-੨ ਕੇ ਜੀਉਂਦੇ ਰਹਿਣ ਨਾਲੋਂ ਅਣਖ ਨਾਲ ਧਰਮ ‘ਤੇ ਦ੍ਰਿੜ੍ਹ ਰਹਿੰਦੇ ਹੋਏ ਮਰਨ ਨੂੰ ਤਰਜੀਹ ਦਿੱਤੀ। ‘ਪੰਥ ਪ੍ਰਕਾਸ਼’ ਅਨੁਸਾਰ –

ਸਿੱਖਨ ਕਾਜ ਸੁ ਗੁਰੂ ਹਮਾਰੇ, ਸੀਸ ਦੀਓ ਨਿਜ ਸਨ ਪਰਵਾਰੈ।
ਚਾਰੇ ਪੁਤਰ ਜਾਨ ਕੁਹਾਏ, ਸੋ ਚੰਡੀ ਕੀ ਭੇਂਟ ਕਰਾਏ।
ਹਮ ਕਾਰਨ ਗੁਰ ਕੁਲਹਿ ਗਵਾਈ, ਹਮ ਕੁਲ ਰਾਖੈਂ ਕੌਣ ਬਡਾਈ।
– ਅਰਥਾਤ, ਗੁਰੂ ਸਾਹਿਬਾਨ ਨੇ ਸਾਡੇ ਲਈ ਚਾਰੇ ਪੁੱਤਰ ਕੁਰਬਾਨ ਕਰ ਦਿੱਤੇ, ਸਰਬੰਸ ਵਾਰ ਦਿੱਤਾ। ਮੈਂ ਆਪਣੀ ਕੁਲ ਰੱਖਾਂ, ਇਹ ਕਿਹੜੀ ਕੁਲ ਦੀ ਵਡਿਆਈ ਹੈ?

ਭਾਈ ਸੁਬੇਗ ਸਿੰਘ ਜੀ ਦਾ ਉੱਤਰ ਸੁਣ ਕੇ ਤਸੀਹਿਆਂ ਦਾ ਦੌਰ ਫੇਰ ਤੋਂ ਸ਼ੁਰੂ ਹੋ ਗਿਆ। ਬੁਰੀ ਤਰ੍ਹਾਂ ਮਾਰ-ਕੁੱਟ ਕੀਤੀ ਗਈ। ਭਾਈ ਸ਼ਾਹਬਾਜ ਸਿੰਘ ਦੀ ਉਮਰ ਉਸ ਸਮੇਂ ਕੇਵਲ 18 ਸਾਲ ਦੀ ਸੀ ਜਦੋਂ 25 ਮਾਰਚ 1746 ਨੂੰ, ਦੋਵਾਂ ਪਿਉ-ਪੁੱਤਰਾਂ ਨੂੰ ਇਕੱਠਿਆਂ ਬੰਨ ਕੇ ਚਰਖੜੀ ‘ਤੇ ਚਾੜ੍ਹ ਕੇ ਘੁਮਾਇਆ ਗਿਆ। ਦੋਹਾਂ ਨੂੰ ਆਖਰੀ ਦਮ ਤਕ ਚ ਰਖੜੀ ਘੁੰਮਾਉਂਦੇ ਹੋਏ ਇਸਲਾਮ ਕਬੂਲ ਕਰਨ ਲਈ ਕਿਹਾ ਜਾਂਦਾ ਰਿਹਾ। ਗੁਰੂ ਦੇ ਸਿੱਖ ਕਸ਼ਟ ਝੱਲਦੇ ਤੇ ” ਅਕਾਲ ਅਕਾਲ” ਕਹਿੰਦੇ ਰਹੇ। ਦੋਵੇਂ ਪਿਉ-ਪੁੱਤਰ ਆਖਰੀ ਦਮ ਤਕ ਇਹੋ ਬੋਲਦੇ ਰਹੇ ਕਿ –

ਸੁਬੇਗ ਸਿੰਘ ਤਬ ਕੁਰਨਸ਼ ਕਰੀ, ਧੰਨ ਚਰਖੜੀ ਧੰਨ ਯਹ ਘਰੀ।
ਚਾੜ੍ਹ ਚਰਖੜੀ ਹਮੈਂ ਗਿਰਾਵੋ, ਸੋ ਅਬ ਹਮ ਕੋ ਢੀਲ ਨਾ ਲਾਵੋ।
ਹਮ ਤੋ ਗੁਰ ਕੇ ਸਿੱਖ ਸਦਾਵੈਂ, ਗੁਰ ਕੇ ਹੇਤ ਪ੍ਰਾਣ ਭਲ ਜਾਵੈਂ। (ਪੰਥ ਪ੍ਰਕਾਸ਼ ) ”

ਅੰਤ, ਭਾਈ ਸੁਬੇਗ ਸਿੰਘ ਜੀ ਤੇ ਭਾਈ ਸ਼ਾਹਬਾਜ਼ ਸਿੰਘ ਜੀ, ਆਪਣੇ ਨਿਸ਼ਠੇ ਨੂੰ ਪਾਲਦੇ, ਗੁਰੂ ਆਸ਼ੇ ‘ਤੇ ਖਰੇ ਉਤਰਦਿਆਂ, ਦੁਨਿਆਵੀ ਲਾਲਚਾਂ ਦੀ ਪ੍ਰਵਾਹ ਨਾ ਕਰਦੇ ਹੋਏ, ਸ਼ਹਾਦਤ ਦਾ ਜਾਮ ਪੀ ਗਏ। ਕੌਮ ਅੱਜ ਵੀ ਸਤਿਕਾਰ ਸਹਿਤ ਯਾਦ ਕਰਕੇ, ਉਨ੍ਹਾਂ ਦੀ ਕੁਰਬਾਨੀ ਅਤੇ ਘਾਲਣਾ ਅੱਗੇ ਸਿਰ ਨਿਵਾਉਂਦੀ ਹੈ। ਇਨ੍ਹਾਂ ਜਾਂਬਾਜ ਸਿੱਖਾਂ ਨੇ ਅਨੇਕਾਂ ਤਸੀਹੇ ਝੱਲਣੇ ਤਾਂ ਕਬੂਲ ਕਰ ਲਏ ਲੇਕਿਨ ਇਨ੍ਹਾਂ ਬਹਾਦਰ ਅਤੇ ਨਿਧੜਕ ਪਿਓ-ਪੁੱਤਰ ਦੀ ਜੋੜੀ ਨੇ ਕਿਸੇ ਵੀ ਹਾਲਤ ਵਿੱਚ ਈਨ ਮੰਨਣੀ ਕਬੂਲ ਨਹੀਂ ਕੀਤੀ। ਦੋਵੇਂ ਪਿਉ-ਪੁੱਤਰ ਹੱਸਦੇ-ਹੱਸਦੇ ਅਤੇ ਵਾਹਿਗੁਰੂ ਦਾ ਜਾਪ ਕਰਦੇ ਚਰਖੜੀਆਂ ਤੇ ਚੜ੍ਹੇ ਹੋਏ ਵੀ ਇਹੀ ਅਰਦਾਸ ਕਰਦੇ ਰਹੇ ਕਿ ਵਾਹਿਗੁਰੂ ਸਾਡਾ ਸਿਦਕ ਨਾ ਡੋਲਣ ਦੇਣਾ। ਗੁਰੂ ਨੇ ਲਾਜ ਉਨ੍ਹਾਂ ਦੀ ਲਾਜ਼ ਰੱਖਦੇ ਹੋਏ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਦਾ ਸਿਦਕ ਨਾ ਹਾਰਨ ਦਿਤਾ। ਉਹ ਅੰਤਮ ਸਾਹਾਂ ਤੱਕ ਵਾਹਿਗੁਰੂ ਵਿੱਚ ਬਿਰਤੀ ਜੋੜੀ ਸਤਿਨਾਮੁ ਵਾਹਿਗੁਰੂ ਦਾ ਸਿਮਰਨ ਕਰਦੇ ਅਕਾਲ ਪੁਰਖ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਵਿਰਾਜੇ।

ਅੱਜ ਹਰ ਸਿੱਖ ਦੋਨੋ ਵਕਤ ਅਰਦਾਸ ਕਰਦੇ ਸਮੇਂ ਇਹ ਸ਼ਬਦ ਦੁਹਰਾਉਦਾ ਹੈ, – “ਜਿਨ੍ਹਾਂ ਨੇ ਧਰਮ ਹਿੱਤ ਸੀਸ ਦਿੱਤੇ, ਬੰਦ ਬੰਦ ਕਟਵਾਏ….. ਚਰਖੜੀਆਂ ਤੇ ਚੜ੍ਹੇ”…!! ਅਜਿਹੇ ਸਿਰੜੀ ਅਤੇ ਅਟੱਲ ਵਿਸ਼ਵਾਸੀ ਪਿਓ-ਪੁੱਤਰ ਦੀ ਅਨੂਠੀ ਸ਼ਹਾਦਤ ‘ਤੇ ਪੂਰੇ ਸਿੱਖ ਜਗਤ ਨੂੰ ਅੰਤਾਂ ਦਾ ਮਾਣ ਹੈ ਅਤੇ ਰਹਿੰਦੀ ਦੁਨੀਆਂ ਤੱਕ ਸਿੱਖ ਕੌਮ ਦੀ ਨੌਜਵਾਨ ਪਨੀਰੀ ਨੂੰ ਵੀ ਇਹ ਬੇਮਿਸਾਲ ਸ਼ਹਾਦਤ ਰਸਤਾ ਦਿਖਾਉਂਦੀ ਰਹੇਗੀ।

Tags
Show More

Leave a Comment

Close
Close