Sikh NewsSingha Nal Dhaka

ਪੰਜਾਬ ਦੇ ਪਾਣੀਆਂ ਦੀ ਲੁੱਟ ਦਾ ਸਿੱਟਾ । ਧਰਤੀ ਹੇਠਲਾ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਹੋ ਗਏ ਹਨ । ਜਿਸ ਨਾਲ ਕੈਂਸਰ ਵਧ ਰਿਹਾ ਹੈ । ਫ਼ਰੀਦਕੋਟ ਦੇ ਚੌਕਾਂ ’ਤੇ ਕੈਂਸਰ ਮਰੀਜ਼ਾਂ ਨੂੰ ਹਾਕਾਂ ਮਾਰ ਰਹੇ ਨੇ ਡਾਕਟਰ

ਪੰਜਾਬ ਦੇ ਪਾਣੀਆਂ ਦੀ ਲੁੱਟ ਦਾ ਸਿੱਟਾ ਹੈ ਇਹ ਪਰ ਆਮ ਲੋਕ ਇਹ ਸਮਝਣ ਤੋਂ ਅਸਮਰੱਥ ਹਨ। ਹਰਿਆਣਾ ਤੇ ਰਾਜਸਥਾਨ ਪੰਜਾਬ ਦਾ ਪਾਣੀ ਹੀ ਨਹੀਂ ਲੁੱਟ ਰਹੇ ਬਲਕਿ ਮੌਤ ਵੀ ਵੰਡ ਰਹੇ ਹਨ। ਪਾਣੀ ਦੀ ਘਾਟ ਕਾਰਨ ਪੰਜਾਬ ਦੇ ਲੋਕ ਧਰਤੀ ਹੇਠਲਾ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਹੋ ਗਏ ਹਨ, ਜਿਸ ਨਾਲ ਕੈਂਸਰ ਵਧ ਰਿਹਾ ਹੈ।

ਫ਼ਰੀਦਕੋਟ ਦੇ ਚੌਕਾਂ ’ਤੇ ਕੈਂਸਰ ਮਰੀਜ਼ਾਂ ਨੂੰ ਹਾਕਾਂ ਮਾਰ ਰਹੇ ਨੇ ਡਾਕਟਰ
-ਮਾਲਵੇ ਵਿੱਚ ਪੰਜਾਬ ਸਰਕਾਰ ਵੱਲੋਂ ਘਰ-ਘਰ ਜਾ ਕੇ ਕਰਵਾਏ ਸਰਵੇ ਅਨੁਸਾਰ 2 ਲੱਖ 82 ਹਜ਼ਾਰ ਦੇ ਕਰੀਬ ਮਰੀਜ਼ ਕੈਂਸਰ ਤੋਂ ਪੀੜਤ-

ਫਰੀਦਕੋਟ, 3 ਫਰਵਰੀ/ ਜਸਵੰਤ ਜੱਸ/ – ਕੈਂਸਰ ਦੇ ਮਰੀਜ਼ ਡਾਕਟਰਾਂ ਲਈ ਮੋਟੀ ਆਮਦਨ ਦਾ ਸਾਧਨ ਬਣ ਗਏ ਹਨ। ਡਾਕਟਰਾਂ ਨੇ ਕੈਂਸਰ ਦੇ ਮਰੀਜ਼ਾਂ ਨੂੰ ਆਪਣੇ ਵੱਲ ਖਿੱਚਣ ਲਈ ਸਾਰੇ ਨਿਯਮ ਛਿੱਕੇ ਟੰਗ ਕੇ ਸ਼ਹਿਰ ਦੇ ਮੁੱਖ ਚੌਕਾਂ ‘ਚ ਪੈਸੇ ਦੇ ਕੇ ਕੁਝ ਵਿਅਕਤੀਆਂ ਨੂੰ ਇਸ਼ਤਿਹਾਰੀ ਬੋਰਡ ਫੜਾ ਕੇ ਖੜਾ ਕਰ ਦਿੱਤਾ ਹੈ ਅਤੇ ਇਹ ਵਿਅਕਤੀ ਕੈਂਸਰਾਂ ਦੇ ਮਰੀਜ਼ਾਂ ਨੂੰ ਡਾਕਟਰਾਂ ਤੱਕ ਲਿਜਾਣ ਲਈ ਮੱਦਦਗਾਰ ਬਣੇ ਹੋਏ ਹਨ।

ਫ਼ਰੀਦਕੋਟ, ਮੋਗਾ, ਮੁਕਤਸਰ, ਬਠਿੰਡਾ, ਮਾਨਸਾ, ਫਾਜ਼ਿਲਕਾ ਤੇ ਫਿਰੋਜ਼ਪੁਰ ਵਿੱਚ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਅੰਦਾਜ਼ੇ ਤੋਂ ਕਈ ਗੁਣਾਂ ਵਧ ਗਈ ਹੈ।

ਕੁਝ ਸਾਲ ਪਹਿਲਾਂ ਬਾਬਾ ਫ਼ਰੀਦ ਯੂਨੀਵਰਸਿਟੀ ਨੇ ਆਪਣੇ ਸਰਵੇਖਣ ਵਿੱਚ ਦਾਅਵਾ ਕੀਤਾ ਸੀ ਕਿ ਮਾਲਵੇ ਵਿੱਚ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ 1 ਫ਼ੀਸਦੀ ਦੇ ਬਰਾਬਰ ਹੈ ਪਰ ਬਾਬਾ ਫ਼ਰੀਦ ਯੂਨੀਵਰਸਿਟੀ ਅਧੀਨ ਚੱਲ ਰਹੇ ਕੈਂਸਰ ਹਸਪਤਾਲ ਵਿੱਚ ਮਰੀਜ਼ਾਂ ਦੀ ਆਮਦ ਨੇ ਯੂਨੀਵਰਸਿਟੀ ਦੇ ਅੰਕੜਿਆਂ ਨੂੰ ਝੂਠਾ ਸਾਬਤ ਕਰ ਦਿੱਤਾ ਹੈ।

50 ਬਿਸਤਰਿਆਂ ਦੇ ਕੈਂਸਰ ਹਸਪਤਾਲ ਵਿੱਚ 600 ਤੋਂ ਵੱਧ ਮਰੀਜ਼ ਇਲਾਜ ਲਈ ਇੱਥੇ ਆਪਣੀ ਵਾਰੀ ਦਾ ਇੰਤਜ਼ਾਰ ਕਰ ਰਹੇ ਹਨ ਜਿਸ ਦਾ ਫਾਇਦਾ ਬਠਿੰਡਾ, ਮੋਗਾ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ ਵੱਡੇ ਹਸਪਤਾਲ ਉਠਾ ਰਹੇ ਹਨ। ਨਾਮੁਰਾਦ ਬਿਮਾਰੀ ਤੋਂ ਪੀੜਤ ਸਾਧਾਰਨ ਪਰਿਵਾਰਾਂ ਦੇ ਮਰੀਜ਼ਾਂ ਨੂੰ ਵੱਡੇ ਹਸਪਤਾਲਾਂ ਨੇ ਆਪਣੇ ਵੱਲ ਖਿੱਚਣ ਲਈ ਸਾਰੇ ਹੀਲੇ ਵਰਤ ਰਹੇ ਹਨ।

ਮਾਲਵੇ ਵਿੱਚ ਪੰਜਾਬ ਸਰਕਾਰ ਵੱਲੋਂ ਘਰ-ਘਰ ਜਾ ਕੇ ਕਰਵਾਏ ਸਰਵੇ ਅਨੁਸਾਰ 2 ਲੱਖ 82 ਹਜ਼ਾਰ ਦੇ ਕਰੀਬ ਮਰੀਜ਼ ਕੈਂਸਰ ਤੋਂ ਪੀੜਤ ਹਨ। ਇਨ੍ਹਾਂ ਲਈ ਸਰਕਾਰ ਹਸਪਤਾਲਾਂ ਵਿੱਚ ਇਲਾਜ ਲਈ ਕੋਈ ਖਾਸ ਪ੍ਰਬੰਧ ਨਹੀਂ ਹਨ ਜਿਸ ਕਰਕੇ ਇਨ੍ਹਾਂ ਮਰੀਜ਼ਾਂ ਨੂੰ ਨਿੱਜੀ ਹਸਪਤਾਲਾਂ ਦਾ ਆਸਰਾ ਲੈਣਾ ਪੈ ਰਿਹਾ ਹੈ।
ਵਾਇਆ – ਗੁਰਪ੍ਰੀਤ ਸਿੰਘ ਸਹੋਤਾ

ਪੂਰੀ ਖ਼ਬਰ ਦੇਖੋ ?

ਜਸਵੰਤ ਜੱਸ
ਫਰੀਦਕੋਟ, 3 ਫਰਵਰੀ
ਕੈਂਸਰ ਦੇ ਮਰੀਜ਼ ਡਾਕਟਰਾਂ ਲਈ ਮੋਟੀ ਆਮਦਨ ਦਾ ਸਾਧਨ ਬਣ ਗਏ ਹਨ। ਡਾਕਟਰਾਂ ਨੇ ਕੈਂਸਰ ਦੇ ਮਰੀਜ਼ਾਂ ਨੂੰ ਆਪਣੇ ਵੱਲ ਖਿੱਚਣ ਲਈ ਸਾਰੇ ਨਿਯਮ ਛਿੱਕੇ ਟੰਗ ਕੇ ਸ਼ਹਿਰ ਦੇ ਮੁੱਖ ਚੌਕਾਂ ‘ਚ ਪੈਸੇ ਦੇ ਕੇ ਕੁਝ ਵਿਅਕਤੀਆਂ ਨੂੰ ਇਸ਼ਤਿਹਾਰੀ ਬੋਰਡ ਫੜਾ ਕੇ ਖੜਾ ਕਰ ਦਿੱਤਾ ਹੈ ਅਤੇ ਇਹ ਵਿਅਕਤੀ ਕੈਂਸਰਾਂ ਦੇ ਮਰੀਜ਼ਾਂ ਨੂੰ ਡਾਕਟਰਾਂ ਤੱਕ ਲਿਜਾਣ ਲਈ ਮੱਦਦਗਾਰ ਬਣੇ ਹੋਏ ਹਨ। ਫ਼ਰੀਦਕੋਟ, ਮੋਗਾ, ਮੁਕਤਸਰ, ਬਠਿੰਡਾ, ਮਾਨਸਾ, ਫਾਜ਼ਿਲਕਾ ਤੇ ਫਿਰੋਜ਼ਪੁਰ ਵਿੱਚ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਅੰਦਾਜ਼ੇ ਤੋਂ ਕਈ ਗੁਣਾਂ ਵਧ ਗਈ ਹੈ।
ਕੁਝ ਸਾਲ ਪਹਿਲਾਂ ਬਾਬਾ ਫ਼ਰੀਦ ਯੂਨੀਵਰਸਿਟੀ ਨੇ ਆਪਣੇ ਸਰਵੇਖਣ ਵਿੱਚ ਦਾਅਵਾ ਕੀਤਾ ਸੀ ਕਿ ਮਾਲਵੇ ਵਿੱਚ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ 1 ਫ਼ੀਸਦੀ ਦੇ ਬਰਾਬਰ ਹੈ ਪਰ ਬਾਬਾ ਫ਼ਰੀਦ ਯੂਨੀਵਰਸਿਟੀ ਅਧੀਨ ਚੱਲ ਰਹੇ ਕੈਂਸਰ ਹਸਪਤਾਲ ਵਿੱਚ ਮਰੀਜ਼ਾਂ ਦੀ ਆਮਦ ਨੇ ਯੂਨੀਵਰਸਿਟੀ ਦੇ ਅੰਕੜਿਆਂ ਨੂੰ ਝੂਠਾ ਸਾਬਤ ਕਰ ਦਿੱਤਾ ਹੈ। 50 ਬਿਸਤਰਿਆਂ ਦੇ ਕੈਂਸਰ ਹਸਪਤਾਲ ਵਿੱਚ 600 ਤੋਂ ਵੱਧ ਮਰੀਜ਼ ਇਲਾਜ ਲਈ ਇੱਥੇ ਆਪਣੀ ਵਾਰੀ ਦਾ ਇੰਤਜ਼ਾਰ ਕਰ ਰਹੇ ਹਨ ਜਿਸ ਦਾ ਫਾਇਦਾ ਬਠਿੰਡਾ, ਮੋਗਾ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ ਵੱਡੇ ਹਸਪਤਾਲ ਉਠਾ ਰਹੇ ਹਨ। ਨਾਮੁਰਾਦ ਬਿਮਾਰੀ ਤੋਂ ਪੀੜਤ ਸਾਧਾਰਨ ਪਰਿਵਾਰਾਂ ਦੇ ਮਰੀਜ਼ਾਂ ਨੂੰ ਵੱਡੇ ਹਸਪਤਾਲਾਂ ਨੇ ਆਪਣੇ ਵੱਲ ਖਿੱਚਣ ਲਈ ਸਾਰੇ ਹੀਲੇ ਵਰਤ ਰਹੇ ਹਨ।
ਪੰਜਾਬ ਸਰਕਾਰ ਨੇ ਕੈਂਸਰ ਰਾਹਤ ਫੰਡ ਲਈ ਪੰਜਾਬ ਦੇ ਕੁਝ ਵੱਡੇ ਨਿੱਜੀ ਹਸਪਤਾਲਾਂ ਨੂੰ ਇਸ ਵਿੱਚ ਸ਼ਾਮਿਲ ਕੀਤਾ ਹੈ। ਇਸ ਕਰਕੇ ਡਾਕਟਰ ਆਸਾਨੀ ਨਾਲ ਸਾਧਾਰਨ ਮਰੀਜ਼ਾਂ ਨੂੰ ਆਪਣੇ ਵੱਲ ਖਿੱਚ ਰਹੇ ਹਨ। ਪੰਜਾਬ ਸਰਕਾਰ ਨੇ 2012 ਤੋਂ ਲੈ ਕੇ ਸਤੰਬਰ 2017 ਤੱਕ 45000 ਕੈਂਸਰ ਪੀੜਤਾਂ ਨੂੰ 540 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਮਰੀਜ਼ਾਂ ਵਿੱਚੋਂ 36 ਹਜ਼ਾਰ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੋਇਆ 540 ਕਰੋੜ ਰੁਪਏ ਮਰੀਜ਼ਾਂ ਦੀ ਥਾਂ ਇਲਾਜ ਕਰਨ ਵਾਲੇ ਹਸਪਤਾਲਾਂ ਨੂੰ ਹੀ ਭੇਜਿਆ ਗਿਆ ਹੈ। ਮਾਲਵੇ ਵਿੱਚ ਪੰਜਾਬ ਸਰਕਾਰ ਵੱਲੋਂ ਘਰ-ਘਰ ਜਾ ਕੇ ਕਰਵਾਏ ਸਰਵੇ ਅਨੁਸਾਰ 2 ਲੱਖ 82 ਹਜ਼ਾਰ ਦੇ ਕਰੀਬ ਮਰੀਜ਼ ਕੈਂਸਰ ਤੋਂ ਪੀੜਤ ਹਨ। ਇਨ੍ਹਾਂ ਲਈ ਸਰਕਾਰ ਹਸਪਤਾਲਾਂ ਵਿੱਚ ਇਲਾਜ ਲਈ ਕੋਈ ਖਾਸ ਪ੍ਰਬੰਧ ਨਹੀਂ ਹਨ ਜਿਸ ਕਰਕੇ ਇਨ੍ਹਾਂ ਮਰੀਜ਼ਾਂ ਨੂੰ ਨਿੱਜੀ ਹਸਪਤਾਲਾਂ ਦਾ ਆਸਰਾ ਲੈਣਾ ਪੈ ਰਿਹਾ ਹੈ।
ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਕਿਹਾ ਕਿ ਕੈਂਸਰ ਦੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ‘ਚ ਰਾਹਤ ਦੇਣ ਲਈ ਬਕਾਇਦਾ ਤੌਰ ‘ਤੇ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾਂ ਪੰਜਾਬ ਸਰਕਾਰ ਨੇ ਕੈਂਸਰ ਦੇ ਮਰੀਜ਼ਾਂ ਬਾਰੇ ਸਰਵੇਖਣ ਕਰਵਾਇਆ ਸੀ ਅਤੇ ਜਿਹੜੇ ਮਰੀਜ਼ਾਂ ਦੀ ਸ਼ਨਾਖਤ ਹੋਈ ਸੀ ਉਨ੍ਹਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਲਈ ਪ੍ਰੇਰਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬਹੁਤੇ ਮਰੀਜ਼ ਨਿੱਜੀ ਹਸਪਤਾਲਾਂ ਰਾਹੀਂ ਇਲਾਜ ਕਰਵਾ ਰਹੇ ਹਨ ਜਦੋਂ ਕਿ ਸਰਕਾਰੀ ਹਸਪਤਾਲਾਂ ਵਿੱਚ ਵੀ ਕੈਂਸਰ ਦੇ ਮਰੀਜ਼ਾਂ ਨੂੰ ਇਲਾਜ ਦੇਣ ਲਈ ਵਿਸ਼ੇਸ਼ ਵਾਰਡ ਬਣਾਏ ਗਏ ਹਨ।

ਕਾਨੂੰਨੀ ਕਾਰਵਾਈ ਕਰਾਂਗੇ: ਡੀਸੀ

ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ ਕੈਂਸਰ ਰਾਹਤ ਫੰਡ ਲਈ ਕੇਸਾਂ ਦੀ ਮੰਗ ਕੀਤੀ ਜਾਂਦੀ ਹੈ ਅਤੇ ਸਮੇਂ ਸਿਰ ਸਾਰੇ ਮਰੀਜ਼ਾਂ ਨੂੰ ਕੈਂਸਰ ਰਾਹਤ ਫੰਡ ਦੀ ਰਾਸ਼ੀ ਜਾਰੀ ਕਰ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਡਾਕਟਰ ਕੋਲ ਮਰੀਜ਼ਾਂ ਨੂੰ ਭਰਮਾਉਣ ਦਾ ਕੋਈ ਅਧਿਕਾਰ ਨਹੀਂ ਅਤੇ ਡਾਕਟਰੀ ਪੇਸ਼ੇ ਨੂੰ ਨਿਯਮਾਂ ਅਨੁਸਾਰ ਹੀ ਚਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ।

ਮੈਡੀਕਲ ਕੌਂਸਲ ਦੇ ਨੇਮਾਂ ਦੀ ਉਲੰਘਣਾ

ਮੈਡੀਕਲ ਕੌਂਸਲ ਆਫ ਇੰਡੀਆ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਡਾਕਟਰ ਆਪਣੀ ਪ੍ਰੈਕਟਿਸ ਦਾ ਪ੍ਰਚਾਰ ਨਹੀਂ ਕਰ ਸਕਦਾ ਅਤੇ ਨਾ ਹੀ ਇਸ਼ਤਿਹਾਰਬਾਜ਼ੀ ਕਰ ਸਕਦਾ ਹੈ ਪਰ ਇਸ ਦੇ ਬਾਵਜੂਦ ਵੱਡੇ ਹਸਪਤਾਲਾਂ ਨੇ ਏਜੰਟਾਂ ਰਾਹੀਂ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਅਕਰਸ਼ਿਤ ਕਰ ਰਹੇ ਹਨ।

ਵਾਇਆ static.punjabitribuneonline.com

Tags

Leave a Comment

This site uses Akismet to reduce spam. Learn how your comment data is processed.

Back to top button
Close
Close