KnowledgeableMediaVideos

Why Sikh Celebrate Hola Mohalla ? | 10 FACTS

ਹੋਲੇ ਮਹੱਲੇ ਦਾ ਇਤਿਹਾਸ 

Hola Mohalla is a Sikh festival celebrated in the Bikrami month of Phalgun. It has nothing to do with Holi except that Hola falls on the day next to Holi.

  1. The word ‘Hola’ has been derived from halla meaning attack and hence Mohalla for the place of attack – Holgarh in Anandpur Sahib.
  2. Hola Mohalla was started by the tenth Sikh Guru, Guru Gobind Singh ji as a gathering of Sikhs for military exercises and mock battles to train the army.
  3. It is an occasion for the Sikhs to re-affirm their commitment to Khalsa Panth.
  4. The first Hola Mohalla was celebrated in AD 1670 a year after the birth of the Khalsa Panth.

  5. The celebrations of Hola Mohalla are still centred at Anandpur Sahib and have a considerable element of the mock battles in the form of Gatka, mock fighting on horseback, dagger play and more demonstrated by the Nihang Singhs who flock to Anandpur Sahib in large numbers.

  6. Holla Mohalla is celebrated for three-days that implies an organised procession (Nagar Kirtan) in the form of an army column accompanied by war drums and standard-bearers, and proceeding to a given location or moving in state from one Gurdwara to another.

  7. Today Hola Mohalla has grown into a huge fair and attracts people from all over the country and the world to participate or watch this Khalsayee festival.

  8. At the Hola Mohalla, one can observe Langar at close quarters from different Sikh congregations welcoming pilgrims and visitors irrespective of their caste, creed or religion.

  9. Last but not the least, Holla Mohalla is a sense of liberated living that can be felt in the energetic expressions of Nihangs riding their horses at high speeds, while performing acrobatics on the horse backs. via singhstation.net

ਹੋਲੇ ਮਹੱਲੇ ਦਾ ਇਤਿਹਾਸ

ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ‘ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਚੇਤ ਦੀ ਪਹਿਲੀ ਨੂੰ ਅਨੰਦਪੁਰ ਸਾਹਿਬ ਵਿਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਇੱਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿਚ ਨਿਹੰਗ, ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।[1]

ਸ਼ਬਦੀ ਅਰਥ ਸੋਧੋ

‘ਹੋਲਾ’ ਅਰਬੀ ਭਾਸ਼ਾ ਦੇ ਸ਼ਬਦ ਹੂਲ ਤੋਂ ਬਣਿਆ ਹੈ ਜਿਸਦੇ ਅਰਥ ਭਲੇ ਕੰਮਾਂ ਲਈ ਜੂਝਣਾ, ਸੀਸ ਤਲੀ ‘ਤੇ ਧਰ ਕੇ ਲੜਨਾ, ਤਲਵਾਰ ਦੀ ਧਾਰ ‘ਤੇ ਚੱਲਣਾ ਕੀਤੇ ਗਏ ਹਨ। ਮਹੱਲਾ ਸ਼ਬਦ ਦੇ ਅਰਥ ਹਨ ਉਹ ਅਸਥਾਨ ਜਿੱਥੇ ਫ਼ਤਹਿ ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ। ਦਸਮੇਸ਼ ਪਿਤਾ ਜੀ ਨੇ ਨਿੱਘਰ ਚੁੱਕੇ ਸਮਾਜ ਦੇ ਦੱਬੇ-ਕੁਚਲੇ ਅਤੇ ਲਿਤਾੜੇ ਜਾ ਰਹੇ ਮਨੁੱਖਾਂ ਨੂੰ ਆਪਣੀ ਹੋਂਦ ਦਾ ਅਹਿਸਾਸ ਤੇ ਸਵੈਮਾਨ ਮਹਿਸੂਸ ਕਰਵਾਉਣ, ਉਨ੍ਹਾਂ ਵਿਚ ਨਿਡਰਤਾ ਤੇ ਨਿਰਭੈਤਾ ਭਰਨ ਅਤੇ ਸੂਰਬੀਰ ਯੋਧੇ ਬਣਾਉਣ ਲਈ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ। ਉਨ੍ਹਾਂ ਨੇ ਚਰਨ ਪਾਹੁਲ ਦੀ ਥਾਂ ਖੰਡੇ-ਬਾਟੇ ਦਾ ਅੰਮ੍ਰਿਤ ਤੇ ਹੋਲੀ ਦੀ ਥਾਂ ਹੋਲਾ-ਮਹੱਲਾ ਪ੍ਰਚਲਿਤ ਕੀਤਾ। ਆਜ਼ਾਦੀ ਪ੍ਰਾਪਤ ਕਰਨ ਅਤੇ ਜੋਸ਼ ਪੈਦਾ ਕਰਨ ਲਈ ਗੁਰੂ ਜੀ ਨੇ ਜਿਥੇ ਨਵਾਂ ਜੀਵਨ ਬਖਸ਼ਿਆ ਉਥੇ ਭਾਰਤੀ ਸਮਾਜ ਨੂੰ ਉਨ੍ਹਾਂ ਦੇ ਰੀਤੀ-ਰਿਵਾਜਾਂ ਅਤੇ ਤਿਉਹਾਰ ਮਨਾਉਣ ਦੇ ਢੰਗਾਂ ਵਿਚ ਵੀ ਇਨਕਲਾਬੀ ਤਬਦੀਲੀਆਂ ਲਿਆਂਦੀਆਂ। ਭਾਈ ਕਾਨ੍ਹ ਸਿੰਘ ਅਨੁਸਾਰ- ਹੋਲੇ ਦੇ ਅਰਥ ਹਮਲਾ ਜਾ ਹੱਲਾ ਕਰਨਾ ਹੈ। ਡਾ. ਵਣਜਾਰਾ ਬੇਦੀ ਨੇ ‘ਮੁਹੱਲਾਨੂੰ ਅਰਬੀ ਦੇ ਸ਼ਬਦ ਮਹਲੱਹੇ ਦਾ ਤਦਭਵ ਦੱਸਿਆ ਹੈ। ਜਿਸ ਦਾ ਭਾਵ ਉਸ ਸਥਾਨ ਤੋਂ ਹੈ ਜਿੱਥੇ ‘ਫ਼ਤਹ ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ। ਪਹਿਲਾ ਇਹ ਸ਼ਬਦ ਇਸੇ ਭਾਵ ਵਿਚ ਵਰਤਿਆ ਜਾਂਦਾ ਜਦੋਂ ਸਿਖੇ ਹੋਏ ਅਸਥਾਨ ਉੱਪਰ ਕੋਈ ਦਲ ਕਾਬਜ ਹੋ ਜਾਂਦਾ ਤਾਂ ਉੱਥੇ ਹੀ ਦਰਬਾਰ ਲੱਗਦਾ ਹੈ ਸ਼ਾਸਤਰਧਾਰੀ ਤੇਗਜ਼ਨੀ ਦੇ ਕਮਾਲ ਵਿਖਾਉਂਦੇ ਪਰ ਹੌਲੀ-ਹੌਲੀ ਇਹ ਸ਼ਬਦ ਜਲੂਮ ਲਈ ਪ੍ਰਚਲਿਤ ਹੋ ਗਿਆ ਜੋ ਫ਼ੋਜੀ ਸੱਜ ਪੱਜ ਕੇ ਨਗਾਰਿਆਂ ਦੀ ਚੋਟ ਨਾਲ ਆਨੰਦਪੁਰ ਸਾਹਿਬ ਵਿਚ ਇਕ ਗੁਰਧਾਮ ਤੋਂ ਦੂਜੇ ਗੁਰਧਾਮਾ ਦੀ ਯਾਤਰਾਂ ਲਈ ਨਿਕਲਦਾ ਸੀ।

ਹੋਲੇ ਮੁਹੱਲੇ ਦਾ ਮੁੱਢ ਸੋਧੋ

ਹੋਲਾ ਮੁਹੱਲਾ ਪੁਰਬ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਆਨੰਦਪੁਰ ਸਾਹਿਬ ਦੇ ਕਿਲ੍ਹੇ ਵਿਚ, ਚੇਤ ਵਦੀ ਏਕਤ ਸੰਮਤ 1757 ਨੂੰ ਬੰਨਿਆਂ, ਇਤਿਹਾਸਕਾਰਾਂ ਅਤੇ ਵਿਦਵਾਨਾਂ ਅਨੁਸਾਰ ਹੋਲੀ ਨੂੰ ਇਕ ਨਵੀ ਉਪਮਾ ਹੋਲਾ ਮੁਹੱਲਾ ਦੇਣ ਦਾ ਮਨੋਰਥ ਸਿੱਖ ਨੂੰ ਅਨਿਆਂ, ਜੁਲਮ ਉੱਤੇ ਸੱਚ ਅਤੇ ਨਿਆਂ ਦੀ ਜਿੱਤ ਦਾ ਸੰਕਲਪ ਦ੍ਰਿੜ ਕਰਵਾਉਣਾ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਮੁਰਦਾ ਹੋ ਚੁੱਕੀ ਭਾਰਤੀ ਖਲਕਤ ਨੂੰ ਉਸ ਵੇਲੇ ਦੇ ਜਾਬਰ ਤੇ ਜਾਲਮ ਹਾਕਮਾਂ ਖਿਲਾਫ ਸੰਘਰਸ਼ ਕਰਨ ਤੇ ਕੌਮ ‘ਚ ਜੋਸ਼ ਪੈਦਾ ਕਰਨ ਲਈ ਪੁਰਾਤਨ ਹੋਲੀ ਦੇ ਤਿਉਹਾਰ ਨੂੰ ਨਵਾਂ ਰੂਪ ਦੇ ਕੇ 1701 ਈ: ‘ਚ ਹੋਲੇ ਮਹੱਲੇ ਦੀ ਪ੍ਰੰਪਰਾ ਆਰੰਭ ਕੀਤੀ ਗਈ ਸੀ। ਉਨ੍ਹਾਂ ਵੱਲੋਂ ਖਾਲਸਾਈ ਫੌਜਾਂ ਦੇ ਦੋ ਮਨਸੂਈ ਦਲਾਂ ‘ਚ ਸਾਸ਼ਤਰ ਵਿਦਿਆ ਦੇ ਜੰਗੀ ਮੁਕਾਬਲੇ ਕਰਵਾਏ ਜਾਂਦੇ ਸਨ ਤੇ ਚੰਗਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਸੀ । ਅੱਜ ਵੀ ਉਸੇ ਰਵਾਇਤ ਅਨੁਸਾਰ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਭਾਰਤ ਵਾਸੀਆਂ ਨੇ ਪ੍ਰਾਚੀਨ ਕਾਲ ਤੋਂ ਹਰੇਕ ਰੁੱਤ ਦੇ ਬਦਲਣ ‘ਤੇ ਆਪਣੇ ਦਿਲੀ ਭਾਵਾਂ ਦਾ ਪ੍ਰਗਟਾਵਾ ਕਰਨ ਲਈ ਤਿਉਹਾਰ ਨੀਯਤ ਕੀਤੇ ਹੋਏ ਹਨ। ਗੁਰੂ ਸਾਹਿਬਾਨ ਇਨ੍ਹਾਂ ਪ੍ਰੰਪਰਾਗਤ ਤਿਉਹਾਰਾਂ ਵਿਚ ਨਰੋਆ ਅਤੇ ਰਹੱਸਮਈ ਪਰਿਵਰਤਨ ਲਿਆਉਣਾ ਚਾਹੁੰਦੇ ਸਨ। ਇਸ ਲਈ ਸਤਿਗੁਰਾਂ ਨੇ ਜਿਹੜਾ ਗੁਰਮਤਿ ਸੱਭਿਆਚਾਰ ਸਿਰਜਿਆ ਉਸ ਵਿਚ ਪ੍ਰਚਲਿਤ ਭਾਰਤੀ ਤਿਉਹਾਰਾਂ ਨੂੰ ਪਰਮਾਰਥ ਦੇ ਅਰਥਾਂ ਵਿਚ ਬਦਲ ਕੇ ਰੂਪਮਾਨ ਕੀਤਾ ਤਾਂ ਕਿ ਇਨ੍ਹਾਂ ਤੋਂ ਸਮਾਜ ਨੂੰ ਕੋਈ ਉਸਾਰੂ ਸੇਧ ਪ੍ਰਦਾਨ ਕੀਤੀ ਜਾ ਸਕੇ। ਖ਼ਾਲਸੇ ਵਲੋਂ ਹੋਲਾ ਤਲਵਾਰਾਂ, ਬਰਛਿਆਂ ਅਤੇ ਨੇਜ਼ਿਆਂ ਨਾਲ ਖੇਡਿਆ ਜਾਂਦਾ ਹੈ। ਹੋਲੀ ਦਾ ਇਹ ਬਦਲ ਹੋਲੇ-ਮਹੱਲੇ ਦੇ ਰੂਪ ਵਿਚ ਨਵ-ਸੰਕਲਪ ਵਜੋਂ ਸੀ।

ਇਸ ਤਰ੍ਹਾਂ ਹੋਲਾ ਮਹੱਲਾ ਆਨੰਦਪੁਰ ਸਾਹਿਬ ਦਾ ਮਸ਼ਹੂਰ ਮੇਲਾ ਹੈ। ਹੋਲਾ ਮਹੱਲਾ ਮਨੁੱਖ ਦੀ ਆਜਾਦੀ ਬਹਾਦਰੀ ਤੇ ਦਾਨਸ਼ਸੰਦੀ ਦਾ ਪ੍ਰਤੀਕ ਹੈ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਨੂੰ ਸਿੰਘ ਖਾਲਸਾ ਬਣਾ ਦਿੱਤਾ। ਉਨ੍ਹਾਂ ਨੇ ਵਹਿਮਾ ਭਰਮਾਂ ਨੂੰ ਖਤਮ ਕਰਕੇ ਇਕ ਸ਼ਕਤੀਸ਼ਾਲੀ ਕੌਮ ਦੀ ਸਿਰਜਣਾ ਕੀਤੀ। ਗੁਰੂ ਹੀ ਨੇ ਸਮਾਜ ਵਿੱਚੋਂ ਊਚ-ਨੀਚ, ਭਿੰਨ-ਭੇਦ ਮੁਕਾ ਕੇ ਹੀ ਖੁਸ਼ੀ ਵਜੋਂ ਹੋਲਾ ਮਹੱਲਾ ਸਨਾਉਣ ਆਰੰਭਿਆ ਜਦੋਂ ਹੋਲੇ ਮਹੱਲੇ ਦਾ ਜਲੂਮ ਕਢਿਆ ਜਾਂਦਾ ਤਾਂ ਉਸਦੇ ਅੱਗੇ-ਅੱਗੇ ਯੁੱਧ ਕਲਾ ਦਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮੇਂ ਦੀ ਮੰਗ ਅਨੁਸਾਰ ਮਨੁੱਖਤਾ ਦਾ ਮਨੋਬਲ ਉੱਚਿਆਂ ਚੁੱਕਣ ਦੇ ਨਾਲ-ਨਾਲ ਸਰੀਰਕ ਤੌਰ ‘ਤੇ ਬਲਵਾਨ ਕਰਨ ਦੇ ਨਵੇਂ ਸਾਧਨ ਅਪਣਾਏ ਭਗਤੀ-ਸ਼ਕਤੀ ਦੇ ਆਦਰਸ਼ਕ ਸੁਮੇਲ ਲਈ ਸ਼ਸਤਰਾਂ ਦੇ ਸਤਿਕਾਰ ਅਤੇ ਸਹੀ ਪ੍ਰਯੋਗ ਉੱਪਰ ਬਲ ਦਿੱਤਾ। ਇਸੇ ਪਰਿਵਰਤਨ ਤਹਿਤ ਖ਼ਾਲਸਾ ਪੰਥ ਵਿਚ ਹੋਲਾ ਮਹੱਲਾ ਪੁਰਬ ਦਾ ਮੰਤਵ ਅਤੇ ਉਦੇਸ਼ ਬੜੇ ਉਸਾਰੂ ਅਤੇ ਸਾਰਥਕ ਰੂਪ ਵਿਚ ਪ੍ਰਗਟ ਕੀਤਾ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖ਼ਾਲਸੇ ਨੂੰ ਯੁੱਧ-ਵਿੱਦਿਆ ਵਿਚ ਪ੍ਰਬੀਨ ਬਣਾਉਣਾ ਚਾਹੁੰਦੇ ਸਨ ਇਸ ਲਈ ਉਨ੍ਹਾਂ ਨੇ ਇਸ ਤਿਉਹਾਰ ਦਾ ਸੰਬੰਧ ਸੂਰਮਤਾਈ ਨਾਲ ਜੋੜਿਆ। ਮਹੱਲਾ ਇਕ ਪ੍ਰਕਾਰ ਦੀ ਮਸਨੂਈ ਲੜਾਈ ਹੈ, ਪੈਦਲ ਅਤੇ ਘੋੜ-ਸਵਾਰ ਸ਼ਸਤਰਧਾਰੀ ਸਿੰਘਾਂ ਦੇ ਦਲ ਬਣਾ ਕੇ ਇਕ ਖਾਸ ਹਮਲੇ ਦੀ ਥਾਂ ‘ਤੇ ਹਮਲਾ ਕਰਦੇ ਹਨ ਅਤੇ ਅਨੇਕ ਪ੍ਰਕਾਰ ਦੇ ਕਰਤੱਬ ਦਿਖਾਉਂਦੇ ਹਨ। ਗੁਰੂ ਗੋਬਿੰਦ ਸਿੰਘ ਜੀ ਆਪ ਇਸ ਮਸਨੂਈ ਲੜਾਈ ਨੂੰ ਵੇਖਦੇ ਅਤੇ ਦੋਵਾਂ ਦਲਾਂ ਨੂੰ ਲੋੜੀਂਦੀ ਸਿੱਖਿਆ ਪ੍ਰਦਾਨ ਕਰਦੇ ਸਨ। ਜਿਹੜਾ ਦਲ ਜੇਤੂ ਹੁੰਦਾ, ਉਸ ਨੂੰ ਦੀਵਾਨ ਵਿਚ ਸਿਰੋਪਾਓ ਬਖਸ਼ਿਸ਼ ਕਰਦੇ ਸਨ। ਘੋੜਸਵਾਰੀ ਤੇ ਗਤਕੇਬਾਜ਼ੀ ਦੇ ਜੰਗਜ਼ੂ ਕਰਤੱਬ ਦੇਖਣਯੋਗ ਹੁੰਦੇ ਹਨ।[3] ਇਸ ਮੌਕੇ ਦੀਵਾਨ ਸਜਦੇ, ਕਥਾ ਕੀਰਤਨ ਹੁੰਦਾ, ਬੀਰਰਸੀ ਵਾਰਾਂ ਗਾਈਆਂ ਜਾਂਦੀਆਂ ਅਤੇ ਅਨੇਕ ਤਰ੍ਹਾਂ ਦੀਆਂ ਫੌਜੀ ਕਵਾਇਦਾਂ ਹੁੰਦੀਆਂ। ਹਰ ਪਾਸੇ ਚੜ੍ਹਦੀ ਕਲਾ ਦਾ ਮਾਹੌਲ ਬਣਿਆ ਰਹਿੰਦਾ। ਗੁਰੂ ਸਾਹਿਬ ਇਨ੍ਹਾਂ ਸਾਰੀਆਂ ਕਾਰਵਾਈਆਂ ਵਿਚ ਖੁਦ ਸ਼ਾਮਿਲ ਹੁੰਦੇ ਅਤੇ ਸਿੱਖਾਂ ਦਾ ਉਤਸ਼ਾਹ ਵਧਾਉਂਦੇ। ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ‘ਤੇ ਹੋਲਾ ਮਹੱਲਾ ਦੇ ਰੂਪ ਵਿਚ ਮਨਾਏ ਜਾਂਦੇ ਜੰਗਜ਼ੂ ਤਿਉਹਾਰ ‘ਤੇ ਸਿੰਘਾਂ ਦੀਆਂ ਆਪਸ ਵਿਚ ਲੜੀਆਂ ਜਾਂਦੀਆਂ ਅਭਿਆਸ ਰੂਪੀ ਮਸਨੂਈ ਲੜਾਈਆਂ ਨੇ ਭਾਰਤੀ ਲੋਕਾਂ ਦੇ ਮਨੋਬਲ ਨੂੰ ਉੱਚਾ ਕੀਤਾ। ਲੋਕ ਕਾਇਰਤਾ ਭਰੇ ਮਾਹੌਲ ‘ਚੋਂ ਨਿਕਲ ਕੇ ਇਸ ਉਤਸਵ ਵਿਚ ਧੜਾ-ਧੜ ਬੜੇ ਜੋਸ਼ ਤੇ ਸਜ-ਧਜ ਨਾਲ ਸ਼ਾਮਿਲ ਹੋਣ ਲੱਗੇ। ‘ਹੋਲਾ ਮਹੱਲਾ’ ਸਾਨੂੰ ਇਕ ਉਪਦੇਸ਼ ਦਿੰਦਾ ਹੈ। ਜਦ ਤਕ ਇਸ ਜਗਤ ਵਿਚ ਮਚ ਰਹੇ ‘ਮਹੱਲੇ’ ਅੰਦਰ ਅਸੀਂ ਪੂਰੇ ਬਲ ਅਤੇ ਪ੍ਰਾਕਰਮ ਨਾਲ ਸ਼ਾਮਿਲ ਨਹੀਂ ਹੁੰਦੇ, ਅਸੀਂ ਹੋਰਾਂ ਕੋਲੋਂ ਪਛੜ ਜਾਵਾਂਗੇ। ਜੇ ਅਸੀਂ ਚਾਹੁੰਦੇ ਹਾਂ ਕਿ ਇਸ ਜੀਵਨ ਨੂੰ ਸਫਲ ਕਰੀਏ ਤਾਂ ਸਾਨੂੰ ਪਿਤਾ ਕਲਗੀਧਰ ਦਾ ਦੱਸਿਆ ਉਦੇਸ਼ ਚੇਤੇ ਰੱਖਣਾ ਚਾਹੀਦਾ ਹੈ। ਸਾਨੂੰ ਹੋਲੇ ਮਹੱਲੇ ਤੋਂ ਸੱਚਾ ਉੱਦਮੀ ਜੀਵਨ ਲੈ ਕੇ ਆਪਣੀ ਤਕਦੀਰ ਨੂੰ ਨਵੇਂ ਸਿਰਿਓਂ ਘੜਨਾ ਚਾਹੀਦਾ ਹੈ।
ਵੱਖ-ਵੱਖ ਸਥਾਨਾਂ ਤੇ ਹੋਲੇ-ਮਹੱਲੇ ਦੀ ਮਹੱਤਤਾ ਸੋਧੋ

ਗੁਰੂ ਗੋਬਿੰਦ ਸਿੰਘ ਦੁਆਰਾ ਆਨੰਦਪੁਰ ਸਾਹਿਬ ਵਿਚ ਸ਼ੁਰੂ ਕੀਤੀ ਹੋਲਾ ਮੁਹੱਲਾ ਕੱਢਣ ਦੀ ਰੀਤ ਵਰਤਮਾਨ ਸਮੇਂ ਵੀ ਕੀਤੀ ਗਈ ਹੈ। ਨਿਹੰਗ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਹੋਲਾ ਮਹੱਲਾ ਸ਼ੁਰੂ ਕਰਦੇ ਹਨ। ਨਗਾਰਿਆਂ ਦੀ ਗੂੰਜ ਵਿਚ ਨਿਸ਼ਾਨ ਸਾਹਿਬ ਚੜ੍ਹਾਏ ਜਾਂਦੇ ਹਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਲੱਗਣ ਵਾਲੇ ਇਸ ਮੇਲੇ ਵਿੱਚ ਦੂਰ-ਦੂਰ ਤੋਂ ਲੋਕ ਵਹੀਰਾ ਘੱਤ ਕੇ ਆਉਂਦੇ ਹਨ।
(ਹਜ਼ੂਰ ਸਾਹਿਬ ਨਾਦੇੜ) ਵਿਚ ਵੀ ਹੋਲੇ ਮਹੱਲੇ ਦਾ ਜਲੂਸ ਨਿਕਲਦਾ ਹੈ। ਜਲੂਸ ਦੇ ਅੱਗੇ ਇੱਕ ਸ਼ਿੰਗਾਰਿਆਂ ਹੋਇਆ ਨੀਲਾ ਘੋੜਾ ਚੱਲਦਾ ਹੈ ਅਤੇ ਪਿੱਛੇ ਸੰਗਤਾਂ। ਫਿਰ ਕੁਝ ਸੂਰਮੇ ਹਵਾ ਵਿਚ ਫਾਇਰ ਕਰਦੇ ਹਨ, ਜਿਵੇਂ ਕਿਸੇ ਦੁਸ਼ਮਣ ਉੱਪਰ ਹਮਲਾ ਕੀਤਾ ਗਿਆ ਹੋਵੇ। ਘੋੜਾ ਬੜੀ ਤੇਜ਼ੀ ਨਾਲ ਦੌੜਦਾ ਹੈ ਤੇ ਉਸ ਪਿੱਤੇ ਸੰਗਤਾਂ ਦੌੜਦੀਆਂ ਹਨ। ਇਸ ਨੂੰ ‘ਮਹੱਲਾ` ਕਿਹਾ ਜਾਂਦਾ ਹੈ। ਹੋਲੇ ਮਹੱਲੇ ਦਾ ਜਲੂਸ ਆਨੰਦਪੁਰ ਸਾਹਿਬ ਅਤੇ ਹਜ਼ੂਰ ਸਾਹਿਬ ਤੋਂ ਇਲਾਵਾਂ ਹੋਰ ਕਿਧਰੇ ਨਹੀਂ ਨਿਕਲਦਾ।
ਹੋਲਾ ਮਹੱਲਾ ਦੀ ਤਿੱਥ ਨੂੰ ਪਾਉਟਾ ਸਾਹਿਬ ਗੁਰਦੁਆਰੇ ਦੇ ਬਾਹਰ ਮੇਲਾ ਲੱਗਦਾ ਹੈ। ਇਸ ਮੇਲੇ ਵਿਚ ਭਾਰੀ ਗਿਣਤੀ ਵਿਚ ਦੂਰ-ਦੁਹਾਡੇ ਤੋਂ ਆਏ ਲੋਕ ਸ਼ਾਮਿਲ ਹੁੰਦੇ ਹਨ। ਇਸ ਸਥਾਨ ਦੀ ਇਤਿਹਾਸਕ ਤੌਰ ਦੀ ਭਾਰੀ ਮਹੱਤਤਾ ਹੈ। ਡਾ. ਵਣਜਾਰਾ ਬੇਦੀ ਅਨੁਸਾਰ, “ਗੁਰੂ ਗੋਬਿੰਦ ਸਿੰਘ 1742 ਬਿਕਰਮੀ ਵਿਚ 52 ਕਵੀਆ ਅਤੇ ਇੱਥੇ ਸਾਢੇ ਚਾਰ ਸਾਲ ਰਹੇ ਸਨ। ਉਸ ਸਮੇਂ ਪਾਉਂਟਾ ਸਾਹਿਬ ਵਿਚ ਹੋਲੇ ਮੁਹੱਲੇ ਵਾਲੇ ਦਿਨ ਸੂਰਮੇ ਆਪਣੇ ਕਰਤੱਬ ਵਿਖਾਉਂਦੇ ਅਤੇ ਕਵੀ ਆਪਣੀ ਕਵਿਤਾ ਸੁਣਾਉਂਦੇ ਸਨ।  ਵਲੋਂ ਲਖਵਿੰਦਰ ਬੈਂਸ

Hola Mohalla | Giani Pinderpal Singh Ji | Kirat Records

Tags

Leave a Comment

This site uses Akismet to reduce spam. Learn how your comment data is processed.

Close
Close